post

Jasbeer Singh

(Chief Editor)

Latest update

Abortion Rules : SC ਨੇ 14 ਸਾਲ ਦੀ ਜਬਰ ਜਨਾਹ ਪੀੜਤਾ ਨੂੰ ਦਿੱਤੀ ਗਰਭਪਾਤ ਦੀ ਇਜਾਜ਼ਤ, ਦੱਸਿਆ ਅਸਾਧਾਰਨ ਮਾਮਲਾ, ਕਹੀ

post-img

ਸੋਮਵਾਰ ਨੂੰ ਹੋਈ ਸੁਣਵਾਈ ਚ ਸੁਪਰੀਮ ਕੋਰਟ ਨੇ ਕਿਹਾ ਕਿ ਗਰਭ ਅਵਸਥਾ ਜਾਰੀ ਰੱਖਣ ਨਾਲ ਲੜਕੀ ਦੀ ਸਰੀਰਕ ਤੇ ਮਾਨਸਿਕ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਧਨੰਜੇ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਨਾਬਾਲਗ ਦੇ ਸੁਰੱਖਿਅਤ ਗਰਭਪਾਤ ਦਾ ਨਿਰਦੇਸ਼ ਦਿੰਦੇ ਹੋਏ ਕਿਹਾ, ਇਹ ਬਹੁਤ ਹੀ ਅਸਾਧਾਰਨ ਮਾਮਲਾ ਹੈ, ਜਿੱਥੇ ਅਸੀਂ ਬੱਚੀ ਦੀ ਸੁਰੱਖਿਆ ਕਰਨੀ ਹੈ। ਹਰ ਗੁਜ਼ਰਦਾ ਪਲ ਉਸ ਦੇ ਲਈ ਬਹੁਤ ਮਹੱਤਵਪੂਰਨ ਹੈ। ਸੁਪਰੀਮ ਕੋਰਟ ਨੇ 14 ਸਾਲਾ ਜਬਰ ਜਨਾਹ ਪੀੜਤਾ ਦੇ ਗਰਭਪਾਤ ਦੀ ਇਜਾਜ਼ਤ ਦੇ ਦਿੱਤੀ ਹੈ। ਪੀੜਤਾ 29 ਹਫਤਿਆਂ ਦੀ ਗਰਭਵਤੀ ਸੀ। ਮਹਾਰਾਸ਼ਟਰ ਹਾਈ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਪੀੜਤਾ ਨੇ ਆਪਣੀ ਮਾਂ ਜ਼ਰੀਏ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ।ਸੋਮਵਾਰ ਨੂੰ ਹੋਈ ਸੁਣਵਾਈ ਚ ਸੁਪਰੀਮ ਕੋਰਟ ਨੇ ਕਿਹਾ ਕਿ ਗਰਭ ਅਵਸਥਾ ਜਾਰੀ ਰੱਖਣ ਨਾਲ ਲੜਕੀ ਦੀ ਸਰੀਰਕ ਤੇ ਮਾਨਸਿਕ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਧਨੰਜੇ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਨਾਬਾਲਗ ਦੇ ਸੁਰੱਖਿਅਤ ਗਰਭਪਾਤ ਦਾ ਨਿਰਦੇਸ਼ ਦਿੰਦੇ ਹੋਏ ਕਿਹਾ, ਇਹ ਬਹੁਤ ਹੀ ਅਸਾਧਾਰਨ ਮਾਮਲਾ ਹੈ, ਜਿੱਥੇ ਅਸੀਂ ਬੱਚੀ ਦੀ ਸੁਰੱਖਿਆ ਕਰਨੀ ਹੈ। ਹਰ ਗੁਜ਼ਰਦਾ ਪਲ ਉਸ ਦੇ ਲਈ ਬਹੁਤ ਮਹੱਤਵਪੂਰਨ ਹੈ।ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਨਿਯਮਤ ਅਦਾਲਤੀ ਘੰਟਿਆਂ ਤੋਂ ਬਾਅਦ ਦੇਰ ਸ਼ਾਮ ਮਾਮਲੇ ਦੀ ਸੁਣਵਾਈ ਕਰਦੇ ਹੋਏ ਬੈਂਚ ਨੇ ਮੁੰਬਈ ਦੇ ਸਿਓਨ ਹਸਪਤਾਲ ਨੂੰ ਤੁਰੰਤ ਇਹ ਪਤਾ ਲਗਾਉਣ ਦਾ ਨਿਰਦੇਸ਼ ਦਿੱਤਾ ਕਿ ਕੀ ਗਰਭ ਅਵਸਥਾ ਜਾਰੀ ਰੱਖਣ ਨਾਲ ਲੜਕੀ ਜਾਂ ਭਰੂਣ ਦੀ ਸਰੀਰਕ ਜਾਂ ਮਾਨਸਿਕ ਸਿਹਤ ਲਈ ਖਤਰਾ ਪੈਦਾ ਹੋ ਸਕਦਾ ਹੈ। ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਸੋਮਵਾਰ ਤਕ ਰਿਪੋਰਟ ਮੰਗੀ ਤੇ ਰਿਪੋਰਟ ਮਿਲਣ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ।

Related Post