
ਮੋਹਾਲੀ ਵਿਖੇ ਅਦਾਲਤ ਵਿਚ ਪੇਸ਼ ਕੀਤੇ ਵਿਦੇਸ਼ `ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਤੇ ਹਰਵਿੰਦਰ ਸਿੰਘ ਰਿੰਦਾ ਦੇ ਸਾਥੀ
- by Jasbeer Singh
- December 31, 2024

ਮੋਹਾਲੀ ਵਿਖੇ ਅਦਾਲਤ ਵਿਚ ਪੇਸ਼ ਕੀਤੇ ਵਿਦੇਸ਼ `ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਤੇ ਹਰਵਿੰਦਰ ਸਿੰਘ ਰਿੰਦਾ ਦੇ ਸਾਥੀ਼ ਐੱਸ. ਏ. ਐੱਸ. ਨਗਰ : ਪੰਜਾਬ ਦੇ ਜਿ਼ਲਾ ਮੋਹਾਲੀ ਵਿਖੇ ਬਣੀ ਅਦਾਲਤ ਵਿਚ ਅੱਜ ਵਿਦੇਸ਼ `ਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਸਾਥੀ ਜਤਿੰਦਰ ਸਿੰਘ ਨੂੰ ਮੁਹਾਲੀ ਅਦਾਲਤ `ਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ‘ਚ ਰੋਪੜ ਜੇਲ੍ਹ ਭੇਜ ਦਿੱਤਾ ਹੈ । ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਜਨਵਰੀ ਨੂੰ ਹੋਵੇਗੀ । ਦਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਐੱਨ. ਆਈ. ਏ. ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨੂੰ ਅਦਾਲਤ ਨੇ ਛੇ ਦਿਨ ਦੇ ਰਿਮਾਂਡ `ਤੇ ਭੇਜ ਦਿੱਤਾ ਸੀ ਅਤੇ ਸੋਮਵਾਰ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ । ਦੱਸਣਯੋਗ ਹੈ ਕਿ ਰਾਸ਼ਟਰੀ ਜਾਂਚ ਏਜੰਸੀ ਨੇ ਸਰਕਾਰ ਦੇ ਹੁਕਮਾਂ `ਤੇ 2023 `ਚ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ । ਇਹ ਮਾਮਲਾ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ । ਇਸ `ਚ ਮੁਲਜ਼ਮ ਕਾਰੋਬਾਰੀਆਂ ਤੋਂ ਫਿਰੌਤੀ ਦੀ ਵੀ ਮੰਗ ਕਰਦੇ ਸਨ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਅੱਤਵਾਦੀ ਸੰਗਠਨਾਂ ਲਈ ਭਾਰਤ `ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਵੀ ਦੋਸ਼ ਸਨ । ਇਸ ਤੋਂ ਇਲਾਵਾ ਮੁਲਜ਼ਮ ਦੇਸ਼ ਦੇ ਅੰਦਰ ਅੱਤਵਾਦੀ ਹਮਲੇ ਕਰਨ ਅਤੇ ਦੇਸ਼ ਦਾ ਮਾਹੌਲ ਖ਼ਰਾਬ ਕਰਨ ਲਈ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਤਸਕਰੀ ਵੀ ਕਰਦੇ ਹਨ। ਇਸ ਦੇ ਲਈ ਉਹ ਪਾਕਿਸਤਾਨ ਸਮੇਤ ਕਈ ਹੋਰ ਦੇਸ਼ਾਂ ਦੀ ਮਦਦ ਵੀ ਲੈਂਦਾ ਸੀ ।