post

Jasbeer Singh

(Chief Editor)

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਦੀ ਮਜਬੂਤੀ ਵੱਲ ਨੂ

post-img

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਦੀ ਮਜਬੂਤੀ ਵੱਲ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ : ਚੰਦੂਮਾਜਰਾ ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਆਗੂਆਂ ਵੱਲੋਂ ਅਕਾਲੀ ਦਲ ਦੇ ਲੀਡਰਾਂ ਨੂੰ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ ।ਇਸ ਤਹਿਤ ਅਕਾਲੀ ਦਲ ਸੁਧਾਰ ਲਹਿਰ ਦੇ ਲੀਡਰ ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਬੀਬੀ ਜਗੀਰ ਕੌਰ ਅਤੇ ਹੋਰ ਲੀਡਰਾਂ ਦੀ ਪੰਜ ਦਿਨ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕਣ ਪਹੁੰਚੇ। ਉਹਨਾਂ ਨੇ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕ ਕੇ 1100 ਦੀ ਕੜਾਹ ਪ੍ਰਸ਼ਾਦ ਦੀ ਦੇ ਕਰਵਾ ਕੇ ਅਰਦਾਸ ਕਰਵਾਈ ਇਸ ਦੌਰਾਨ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਲਗਾਈ ਸੇਵਾ ਅੱਜ ਉਹਨਾਂ ਨੇ ਪੂਰੀ ਕੀਤੀ ਤੇ ਉਹਨਾਂ ਦੇ ਹੁਕਮ ਤਹਿਤ ਉਹ ਕੜਾ ਪ੍ਰਸ਼ਾਦ ਦੀ ਦੇਗ ਕਰਵਾ ਕੇ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ ਹਨ। ਉਹਨਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਉਹਨਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਦੀ ਮਜਬੂਤੀ ਵੱਲ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ ਪਰ ਅਕਾਲੀ ਦਲ ਵੱਲੋਂ ਹਾਂ ਪੱਖੀ ਹੁੰਗਾਰਾ ਨਹੀਂ ਆਇਆ ਇਸ ਦਾ ਜਵਾਬ ਅਕਾਲੀ ਦਲ ਦੇ ਲੀਡਰ ਹੀ ਦੇ ਸਕਦੇ ਹਨ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਰਜਿਸਟਰਡ ਨਹੀਂ ਸੀ ਕਰਵਾਈ ਗਈ ਸਿਰਫ ਅਕਾਲੀ ਦਲ ਚੋਂ ਸੁਧਾਰ ਕਰਨ ਲਈ ਲਹਿਰ ਤਿਆਰ ਕੀਤੀ ਗਈ ਸੀ ਅਤੇ ਹੁਣ ਲਗਭਗ ਅਕਾਲੀ ਦਲ ਚ ਸੁਧਾਰ ਹੁੰਦਾ ਜਾ ਰਿਹਾ ਤੇ ਅਕਾਲੀ ਦਲ ਦੀ ਮਜਬੂਤੀ ਲਈ ਵੱਧ ਚੜ ਕੇ ਕੰਮ ਕਰਾਂਗੇ।

Related Post

post

July 7, 2024
post

June 29, 2024