go to login
post

Jasbeer Singh

(Chief Editor)

Punjab, Haryana & Himachal

ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਨੂੰ ਮਾਨ ਸਰਕਾਰ ਦਾ ਤੋਹਫ਼ਾ, ਮਿਲੇਗੀ ਇਹ ਸਹੂਲਤ

post-img

ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਨੂੰ ਮਾਨ ਸਰਕਾਰ ਦਾ ਤੋਹਫ਼ਾ, ਮਿਲੇਗੀ ਇਹ ਸਹੂਲਤ ਚੰਡੀਗੜ੍ਹ : ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ ‘ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ। ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖ਼ਰੀਦਦਾਰੀ ਕਰਦੇ ਹਨ ਅਤੇ ਇਹ ਪੇਸ਼ਕਸ਼ ਬੈਂਕ ਦੇ ਗਾਹਕਾਂ ਨੂੰ ਆਉਣ ਵਾਲੇ ਤਿਉਹਾਰਾਂ ਨੂੰ ਵੱਡੇ ਪੱਧਰ ਉੱਤੇ ਮਨਾਉਣ ਦੀ ਸਹੂਲਤ ਦੇਣ ਲਈ ਹੈ। ਇਸ ਕਦਮ ਦਾ ਉਦੇਸ਼ ਸਹਿਕਾਰੀ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਪ੍ਰੋਸੈਸਿੰਗ ਫੀਸ ਸੀਮਤ ਸਮੇਂ ਲਈ ਹੈ ਅਤੇ ਇਹ 15 ਅਕਤੂਬਰ ਤੋਂ 15 ਨਵੰਬਰ 2024 ਤੱਕ ਜਾਰੀ ਰਹੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਪੇਸ਼ਕਸ਼ ਬੈਂਕ ਵੱਲੋਂ ਚੰਡੀਗੜ੍ਹ ਵਿੱਚ ਆਪਣੀਆਂ 18 ਸ਼ਾਖਾਵਾਂ ਰਾਹੀਂ ਆਪਣੇ ਗਾਹਕਾਂ ਨੂੰ ਪਰਸਨਲ, ਕੰਜਿਊਮਰ ਅਤੇ ਵਾਹਨ ਲੋਨ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਇਸ ਪੇਸ਼ਕਸ਼ ਤਹਿਤ ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਤਿਉਹਾਰਾਂ ਦੌਰਾਨ ਗਾਹਕਾਂ ਨੂੰ ਇਨ੍ਹਾਂ ਕਰਜ਼ਿਆਂ ‘ਤੇ ਪ੍ਰੋਸੈਸਿੰਗ ਫੀਸ/ਚਾਰਜ ਵਿੱਚ ਛੋਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੈਂਕ ਸਰਕਾਰੀ ਸੰਸਥਾਵਾਂ ਦੇ ਤਨਖ਼ਾਹਦਾਰ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸਮਾਜਿਕ-ਆਰਥਿਕ ਲੋੜਾਂ ਪੂਰੀਆਂ ਕਰਨ ਅਤੇ ਘਰਾਂ ਲਈ ਖਪਤਕਾਰ ਟਿਕਾਊ ਵਸਤੂਆਂ ਦੀ ਖਰੀਦ ਲਈ ਪਰਸਨਲ ਅਤੇ ਕੰਜਿਊਮਰ ਲੋਨ ਮੁਹੱਈਆ ਕਰ ਰਿਹਾ ਹੈ।

Related Post