National
0
ਮੰਦਰ ਦੇ ਗੇਟ ਕੋਲ ਇਤਰਾਜ਼ਯੋਗ ਸਮੱਗਰੀ ਮਿਲਣ ਤੇ ਮੁਲਜ਼ਮ ਗ੍ਰਿਫ਼ਤਾਰ
- by Jasbeer Singh
- April 20, 2026
ਮੰਦਰ ਦੇ ਗੇਟ ਕੋਲ ਇਤਰਾਜ਼ਯੋਗ ਸਮੱਗਰੀ ਮਿਲਣ ਤੇ ਮੁਲਜ਼ਮ ਗ੍ਰਿਫ਼ਤਾਰ ਨਵੀਂ ਦਿੱਲੀ, 20 ਅਪ੍ਰੈਲ 2026 : ਦਿੱਲੀ ਪੁਲਸ ਨੇ ਉੱਤਰ-ਪੂਰਬੀ ਦਿੱਲੀ ਦੇ ਦਿਆਲਪੁਰ ਖੇਤਰ `ਚ ਇਕ ਮੰਦਰ ਦੇ ਗੇਟ ਕੋਲੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਹੈ । ਇਸ ਸਬੰਧੀ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਕੀ ਦੱਸਿਆ ਪੁਲਸ ਨੇ ਪੁਲਸ ਅਨੁਸਾਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਸ ਦੀ ਇਕ ਟੀਮ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ । ਪੁਲਸ ਨੇ ਮੁਲਜ਼ਮ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ । ਇਲਾਕੇ `ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਰੂਰੀ ਉਪਾਅ ਕੀਤੇ ਗਏ ਹਨ । ਇਸ ਕਾਰਵਾਈ ਦੇ ਪਿੱਛੇ ਕਿੰਨੇ ਵਿਅਕਤੀ ਸ਼ਾਮਲ ਸਨ ਤੇ ਉਨ੍ਹਾਂ ਦਾ ਮੰਤਵ ਕੀ ਸੀ, ਬਾਰੇ ਪਤਾ ਲਾਉਣ ਲਈ ਜਾਂਚ ਕੀਤੀ ਜਾ ਰਹੀ ਹੈ ।
