post

Jasbeer Singh

(Chief Editor)

National

14 ਸਾਲਾ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ੀ ਨੂੰ 10 ਸਾਲ ਦੀ ਕੈਦ

post-img

14 ਸਾਲਾ ਲੜਕੀ ਨਾਲ ਜਬਰ-ਜਨਾਹ ਦੇ ਦੋਸ਼ੀ ਨੂੰ 10 ਸਾਲ ਦੀ ਕੈਦ ਮਹਾਰਾਜਗੰਜ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੀ ਇਕ ਅਦਾਲਤ ਨੇ ਇੱਕ ਵਿਅਕਤੀ ਨੂੰ 2016 ਵਿਚ 14 ਸਾਲਾ ਲੜਕੀ ਨਾਲ ਜਬਰ ਜਨਾਹ ਦੇ ਦੋਸ਼ ਵਿੱਚ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸਰਕਾਰੀ ਵਕੀਲ ਵਿਜੇ ਨਰਾਇਣ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਜੱਜ (ਪੋਕਸੋ) ਵਿਨੈ ਕੁਮਾਰ ਸਿੰਘ ਨੇ ਬੁੱਧਵਾਰ ਨੂੰ ਦੋਸ਼ੀ ਮਨੋਜ ਸ਼ਰਮਾ ਨੂੰ 7,000 ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਇਸਤਗਾਸਾ ਪੱਖ ਮੁਤਾਬਕ ਇਹ ਘਟਨਾ 27 ਫਰਵਰੀ 2016 ਦੀ ਹੈ ਜਦੋਂ ਮਨੋਜ ਨੇ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ ਸੀ। ਪੀੜਤ ਦੇ ਪਿਤਾ ਨੇ ਸ਼ਿਕਾਇਤ ਤੋਂ ਬਾਅਦ ਦੋਸ਼ੀ ਵਿਰੁੱਧ ਆਈਪੀਸੀ ਦੀਆਂ ਸਬੰਧਤ ਧਾਰਾਵਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।

Related Post