ਜਿਲ੍ਹਾ ਪੁਲਸ ਸੰਗਰੂਰ ਵੱਲੋਂ ਮਿਤੀ 01.03.2025 ਤੋਂ 07.03.2025 ਤੱਕ ਕੀਤੀ ਗਈ ਕਾਰਗੁਜਾਰੀ
- by Admin
- March 8, 2025
ਜਿਲ੍ਹਾ ਪੁਲਸ ਸੰਗਰੂਰ ਵੱਲੋਂ ਮਿਤੀ 01.03.2025 ਤੋਂ 07.03.2025 ਤੱਕ ਕੀਤੀ ਗਈ ਕਾਰਗੁਜਾਰੀ ਨਸ਼ਿਆਂ ਵਿਰੁੱਧ ਚਲਾਈ ਮਹਿੰਮ ਤਹਿਤ ਜਿਲ੍ਹਾ ਸੰਗਰੂਰ ਵਿਖੇ 32 ਮੁਕੱਦਮੇ ਦਰਜ, 35 ਦੋਸੀ ਗ੍ਰਿਫਤਾਰ ਸੰਗਰੂਰ : ਮਿਤੀ 03.03.2025 ਨੂੰ ਨਸ਼ਾ ਤਸਕਰੀ ਦੇ ਕੇਸ ਵਿੱਚ ਜੇਲ ਵਿੱਚ ਬੰਦ ਪਿੰਡ ਰਾਏਧਰਾਨਾ ਦੇ ਮੌਜੂਦਾ ਸਰਪੰਚ ਦੀ ਜਾਇਦਾਦ ਅਤੇ ਉਸਦੇ ਤੇ ਉਸਦੇ ਪਰਿਵਾਰ ਦੇ ਸਾਰੇ ਬੈਂਕ ਖਾਤੇ ਫਰੀਜ ਕਰਵਾਏ ਗਏੇ । ਸ੍ਰੀ ਸਰਤਾਜ ਸਿੰਘ ਚਾਹਲ IPS, ਐਸ. ਐਸ. ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.03.2025 ਤੋਂ 07.03.2025 ਤੱਕ ਡਰੱਗ ਦੇ 16 ਮੁਕੱਦਮੇ ਦਰਜ ਕਰਕੇ 23 ਦੋਸੀ ਕਾਬੂ ਕਰਕੇ 403 ਕਿੱਲੋਗ੍ਰਾਮ ਭੂੱਕੀ ਚੂਰਾ ਪੋਸਤ, 1 ਕਿੱਲੋ 500 ਗ੍ਰਾਮ ਅਫੀਮ, 250 ਗ੍ਰਾਮ ਸੁਲਫਾ, 5935 ਨਸ਼ੀਲੀਆਂ ਗੋਲੀਆਂ, 25 ਨਸੀਲੀਆਂ ਸੀਸੀਆਂ ਅਤੇ 5,000/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ । ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 16 ਮੁਕੱਦਮੇ ਦਰਜ ਕਰਕੇ 12 ਦੋਸੀਆਂ ਨੂੰ ਕਾਬੂ ਕਰਕੇ 190.500 ਲੀਟਰ ਸਰਾਬ ਠੇਕਾ ਦੇਸੀ, 33.750 ਲੀਟਰ ਸਰਾਬ ਨਜਾਇਜ ਅਤੇ 530 ਲੀਟਰ ਲਾਹਣ ਬ੍ਰਾਮਦ ਕਰਵਾਇਆ ਗਿਆ । ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 40 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ ।
