
ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਿਤੀ 01.06.2025 ਤੋਂ 13.06.2025 ਤੱਕ ਕੀਤੀ ਗਈ ਕਾਰਗੁਜਾਰੀ
- by Jasbeer Singh
- June 14, 2025

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਿਤੀ 01.06.2025 ਤੋਂ 13.06.2025 ਤੱਕ ਕੀਤੀ ਗਈ ਕਾਰਗੁਜਾਰੀ ਨਸ਼ਿਆਂ ਵਿਰੁੱਧ ਚਲਾਈ ਮਹਿੰਮ ਤਹਿਤ ਜਿਲ੍ਹਾ ਸੰਗਰੂਰ ਵਿਖੇ 84 ਮੁਕੱਦਮੇ ਦਰਜ, 111 ਦੋਸੀ ਗ੍ਰਿਫਤਾਰ ਸੰਗਰੂਰ, 14 ਜੂਨ (000) - ਸ੍ਰੀ ਸਰਤਾਜ ਸਿੰਘ ਚਾਹਲ IPS, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.06.2025 ਤੋਂ 13.06.2025 ਤੱਕ ਡਰੱਗ ਦੇ 68 ਮੁਕੱਦਮੇ ਦਰਜ ਕਰਕੇ 96 ਦੋਸੀ ਕਾਬੂ ਕਰਕੇ 612 ਗ੍ਰਾਮ ਹੈਰੋਇਨ, 150 ਗ੍ਰਾਮ ਅਫੀਮ, 29 ਕਿੱਲੋ ਭੂੱਕੀ ਚੂਰਾ ਪੋਸਤ, 800 ਗ੍ਰਾਮ ਚਰਸ, 3290 ਨਸੀਲੀਆਂ ਗੋਲੀਆਂ ਅਤੇ 2500/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ। ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 16 ਮੁਕੱਦਮੇ ਦਰਜ ਕਰਕੇ 15 ਦੋਸੀਆਂ ਨੂੰ ਕਾਬੂ ਕਰਕੇ 162.750 ਲੀਟਰ ਸਰਾਬ ਠੇਕਾ ਦੇਸੀ, 22.500 ਲੀਟਰ ਸਰਾਬ ਨਜੈਜ, 1040 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 10 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 51,250/-ਰੁਪਏ ਬਰਾਮਦ ਕਰਵਾਏ ਗਏ। ਮਿਤੀ 09.06.2025 ਨੂੰ ਸੰਗਰੂਰ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਚੱਲਦਿਆਂ 02 ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਕਮੇਟੀ ਸੰਗਰੂਰ ਦੀ ਜਮੀਨ ਪਰ ਬਣਾਈ ਗੈਰਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ ਗਈ। ਥਾਣਾ ਦਿੜਬਾ ਅਤੇ ਸੇਰਪੁਰ ਦੇ ਏਰੀਆ ਵਿੱਚ ਪਿੱਛਲੇ ਦਿਨੀ ਹੋਈ ਕਣਕ ਦੇ ਗੱਟਿਆਂ ਦੀ ਚੋਰੀ ਕਰਨ ਵਾਲੇ ਗਿਰੋਹ ਦੇ 09 ਦੋਸੀਆਨ ਨੂੰ ਗ੍ਰਿਫਤਾਰ ਕਰਕੇ 421 ਗੱਟੇ ਕਣਕ (ਵਜਨ 210 ਕੁਇੰਟਲ 50 ਕਿੱਲੋ) ਸਮੇਤ ਟਰੱਕ ਬ੍ਰਾਮਦ ਕਰਵਾਇਆ ਗਿਆ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਹੈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 46 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.