post

Admin

(Chief Editor)

National

ਅਦਾਕਾਰਾ ਰਾਣਿਆ ਰਾਓ ਨੂੰ ਕਰਨਾਟਕ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

post-img

ਅਦਾਕਾਰਾ ਰਾਣਿਆ ਰਾਓ ਨੂੰ ਕਰਨਾਟਕ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ ਬੈਂਗਲੁਰੂ, 21 ਦਸੰਬਰ 2025 : ਕਰਨਾਟਕ ਹਾਈ ਕੋਰਟ ਨੇ ਇਸ ਸਾਲ ਦੇ ਸ਼ੁਰੂ `ਚ ਸੋਨੇ ਦੀ ਸਮੱਗਲਿੰਗ ਦੇ ਇਕ ਮਾਮਲੇ `ਚ `ਕੋਫੇਪੋਸਾ` ਅਧੀਨ ਕੰਨੜ ਅਦਾਕਾਰਾ ਰਾਣਿਆ ਰਾਓ ਦੀ ਅਹਿਤਿਆਤੀ ਹਿਰਾਸਤ `ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ । 3 ਮਾਰਚ ਨੂੰ ਕੀਤਾ ਗਿਆ ਸੀ ਸੋਨੇ ਸਮੇਤ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਜਸਟਿਸ ਅਨੁ ਸਿ਼ਵਰਾਮਨ ਤੇ ਵਿਜੇ ਕੁਮਾਰ ਏ. ਪਾਟਿਲ ਦੀ ਡਿਵੀਜ਼ਨ ਬੈਂਚ ਨੇ ਰਾਓ ਨੂੰ ਰਾਹਤ ਦੇਣ ਤੋਂ ਇਨਕਾਰ ਕਰਦੇ ਹੋਏ ਪਟੀਸ਼ਨ ਨੂੰ ਰੱਦ ਕਰ ਦਿੱਤਾ। ਰਾਣਿਆ ਰਾਓ ਨੂੰ ਇਸ ਸਾਲ 3 ਮਾਰਚ ਨੂੰ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਏਜੰਸੀ ਨੇ ਦੋਸ਼ ਲਾਇਆ ਹੈ ਕਿ ਉਸ ਤੋਂ 14.2 ਕਿਲੋਗ੍ਰਾਮ ਸੋਨਾ, ਜਿਸ ਦੀ ਕੀਮਤ 12.56 ਕਰੋੜ ਰੁਪਏ ਹੈ, ਬਰਾਮਦ ਕੀਤਾ ਗਿਆ ਸੀ ।

Related Post

Instagram