ਮੋਹਾਲੀ ਵਿਖੇ ਏ. ਡੀ. ਸੀ. ਨੇ ਕੀਤਾ ਇਕ ਕੰਸਲਟੈਂਟਸ ਫਰਮ ਦਾ ਲਾਇਸੈਂਸ ਰੱਦ
- by Jasbeer Singh
- March 31, 2026
ਮੋਹਾਲੀ ਵਿਖੇ ਏ. ਡੀ. ਸੀ. ਨੇ ਕੀਤਾ ਇਕ ਕੰਸਲਟੈਂਟਸ ਫਰਮ ਦਾ ਲਾਇਸੈਂਸ ਰੱਦ ਮੋਹਾਲੀ, 31 ਮਾਰਚ 2026 : ਪੰਜਾਬ ਦੇ ਜਿਲਾ ਮੋਹਾਲੀ ਵਿਖੇ ਐਡੀਸ਼ਨਲ ਡਿਪਟੀ ਕਮਿਸ਼ਨਰ ਵਲੋਂ ਇਕ ਕੰਸਲਟੈਂਟ ਫਰਮ ਦਾ ਲਾਇਸੈਂਸ ਰੱਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸ ਕੰਸਲਟੈਂਟ ਫਰਮ ਦਾ ਲਾਇਸੈਂਸ ਕੀਤਾ ਗਿਆ ਹੈ ਰੱਦ ਮਿਲੀ ਜਾਣਕਾਰੀ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਜਿਸ ਕੰਸਲਟੈਂਟ ਫਰਮ ਦਾ ਲਾਇਸੈਂਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਰੱਦ ਕਰ ਦਿੱਤਾ ਗਿਆ ਹੈ ਉਹ ਸੈਵਨ ਸੀਜ਼ ਕੰਸਲਟੈਂਟਸ ਫਰਮ ਹੈ। ਕਿਊਂ ਕੀਤਾ ਗਿਆ ਲਾਇਸੈਂਸ ਰੱਦ ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਅਨੁਸਾਰ ਸੈਵਨ ਸੀਜ਼ ਕੰਸਲਟੈਂਟਸ ਫਰਮ ਐੱਸ. ਸੀ. ਓ ਨੰ: 527 ਪਹਿਲੀ ਮੰਜਿਲ, ਸੈਕਟਰ-70, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਦਿਲਰਾਜ ਸਿੰਘ ਧਾਲੀਵਾਲ ਪੁੱਤਰ ਅਵਤਾਰ ਸਿੰਘ ਵਾਸੀ ਮਕਾਨ ਨੰ. 118 ਸੈਕਟਰ 10-ਏ ਚੰਡੀਗੜ੍ਹ (ਯੂ. ਟੀ) ਹੁਣ ਵਾਸੀ ਮਕਾਨ ਨੰ. 14, ਸੈਕਟਰ-3, ਚੰਡੀਗੜ੍ਹ (ਯੂ. ਟੀ) ਨੂੰ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ, ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 35/ਐੱਮ.ਸੀ-2. ਮਿਤੀ 08. 01. 2016 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 07.01.2026 ਨੂੰ ਖਤਮ ਹੋ ਚੁੱਕੀ ਹੈ । ਕੀ ਦੱਸਿਆ ਏ. ਡੀ. ਸੀ. ਨੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੈਂਸ ਧਾਰਕ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਲਾਇਸੈਂਸ ਰਿਨਿਊ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ । ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਸੈਵਨ ਸੀਜ਼ ਕੰਸਲਟੈਂਟਸ ਫਰਮ ਨੂੰ ਜਾਰੀ ਲਾਇਸੰਸ ਨੰਬਰ 35/ਐੱਮ.ਸੀ-2 ਮਿਤੀ 08.01.2016 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ ।
