post

Jasbeer Singh

(Chief Editor)

Patiala News

ਸ਼ੇਰ ਮਾਜਰਾ ਵਿਖੇ ਲੱਗੇ ਜਨ ਸੁਵਿਧਾ ਕੈਂਪ 'ਚ ਪੁੱਜੇ ਏ.ਡੀ.ਸੀ (ਜ) ਤੇ ਏ.ਡੀ.ਸੀ. ਦਿਹਾਤੀ ਵਿਕਾਸ

post-img

ਸ਼ੇਰ ਮਾਜਰਾ ਵਿਖੇ ਲੱਗੇ ਜਨ ਸੁਵਿਧਾ ਕੈਂਪ 'ਚ ਪੁੱਜੇ ਏ.ਡੀ.ਸੀ (ਜ) ਤੇ ਏ.ਡੀ.ਸੀ. ਦਿਹਾਤੀ ਵਿਕਾਸ -ਲੋਕਾਂ ਨੂੰ ਵੱਖ-ਵੱਖ ਪਿੰਡਾਂ 'ਚ ਲੱਗ ਰਹੇ ਜਨ ਸੁਵਿਧਾ ਕੈਂਪਾਂ ਦਾ ਲਾਭ ਲੈਣ ਦਾ ਸੱਦਾ -ਸ਼ੇਰਮਾਜਰਾ, ਕਰਤਾਰਪੁਰ, ਬੀੜ ਖੇੜੀ, ਹਾਜੀਮਾਜਰਾ, ਗਰੀਨ ਪਾਰਕ ਕਲੋਨੀ, ਪਸਿਆਣਾ, ਨਿਊ ਖੇੜੀ, ਖੁਸਰੋਪੁਰ ਤੇ ਖੇੜੀ ਗੁੱਜਰਾਂ ਦੇ ਵਸਨੀਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਪਟਿਆਲਾ, 12 ਜੂਨ : ਜ਼ਿਲ੍ਹੇ ਦੇ ਹਰ ਪਿੰਡ ਵਿਖੇ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਇਸ ਲਈ ਜ਼ਿਲ੍ਹਾ ਨਿਵਾਸੀ ਆਪਣੇ ਘਰਾਂ ਦੇ ਨੇੜੇ ਲੱਗਣ ਵਾਲੇ ਇਨ੍ਹਾਂ ਕੈਂਪਾਂ ਦਾ ਲਾਜਮੀ ਲਾਭ ਲੈਣ। ਇਹ ਪ੍ਰਗਟਾਵਾ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਅਤੇ ਏ.ਡੀ.ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ ਨੇ ਇੱਥੇ ਨੇੜਲੇ ਪਿੰਡ ਸ਼ੇਰ ਮਾਜਰਾ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਕੈਂਪ 'ਚ ਸ਼ੇਰਮਾਜਰਾ, ਕਰਤਾਰਪੁਰ, ਬੀੜ ਖੇੜੀ, ਹਾਜੀਮਾਜਰਾ, ਗਰੀਨ ਪਾਰਕ ਕਲੋਨੀ, ਪਸਿਆਣਾ, ਨਿਊ ਖੇੜੀ, ਖੁਸਰੋਪੁਰ ਤੇ ਖੇੜੀ ਗੁੱਜਰਾਂ ਦੇ ਵਸਨੀਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਦਰਪੇਸ਼ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਸਮੇਤ ਕਈ ਸੇਵਾਵਾਂ ਦੇ ਲਾਭ ਦੇਣ ਦੇ ਮੌਕੇ 'ਤੇ ਹੀ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ। ਏ. ਡੀ. ਸੀ. (ਜ) ਇਸ਼ਾ ਸਿੰਗਲ ਅਤੇ ਏ.ਡੀ.ਸੀ ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ ਅੱਜ ਦੇ ਇਸ ਕੈਂਪ 'ਚ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ 'ਤੇ ਸੰਤੁਸ਼ਟੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਲੋਕਾਂ ਨੂੰ ਬਹੁਤ ਵੱਡਾ ਲਾਭ ਪਹੁੰਚ ਰਿਹਾ ਹੈ ਅਤੇ ਪੰਜਾਬ ਸਰਕਾਰ ਅਸਲ ਅਰਥਾਂ ਵਿੱਚ ਲੋਕਾਂ ਦੇ ਦੁਆਰ 'ਤੇ ਪੁੱਜਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਸਰਕਾਰੀ ਸਕੀਮਾਂ ਨੂੰ ਲੋਕਾਂ ਤੱਕ ਪੁੱਜਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਲੋਕਾਂ ਦੀ ਸੇਵਾ 'ਚ ਹਮੇਸ਼ਾ ਹੀ ਹਾਜ਼ਰ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਹੀ ਦੂਰ ਕਰਨ ਲਈ ਜ਼ਿਲ੍ਹੇ ਅੰਦਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਲਗਾਤਾਰ ਲਗਾਏ ਜਾ ਰਹੇ ਅਜਿਹੇ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਸ ਦੌਰਾਨ ਬੀ. ਡੀ. ਪੀ. ਓ. ਸੁਖਵਿੰਦਰ ਸਿੰਘ ਟਿਵਾਣਾ ਤੋਂ ਇਲਾਵਾ ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ, ਮਾਲ, ਖੁਰਾਕ ਤੇ ਸਿਵਲ ਸਪਲਾਈਜ਼, ਰੋਜ਼ਗਾਰ ਵਿਭਾਗ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ, ਸਿਹਤ, ਕਿਰਤ, ਖੇਤੀਬਾੜੀ ਵਿਭਾਗਾਂ ਤੇ ਸੇਵਾ ਕੇਂਦਰ ਦੇ ਕਰਮਚਾਰੀ ਅਤੇ ਅਧਿਕਾਰੀ ਮੌਜੂਦ ਸਨ।

Related Post