post

Jasbeer Singh

(Chief Editor)

Punjab

ਨਸ਼ਾ ਮੁਕਤੀ ਯਾਤਰਾ ਸਿਰਜ ਰਹੀ ਇਤਿਹਾਸ : ਚੇਅਰਮੈਨ ਢਿੱਲੋਂ

post-img

ਨਸ਼ਾ ਮੁਕਤੀ ਯਾਤਰਾ ਸਿਰਜ ਰਹੀ ਇਤਿਹਾਸ : ਚੇਅਰਮੈਨ ਢਿੱਲੋਂ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਈਸਾਪੁਰ ਲੰਡਾ, ਫਰਵਾਹੀ ਤੇ ਚੰਗਾਲੀ ਵਿਖੇ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਧੂਰੀ, 20 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦੇ ਖਾਤਮੇ ਦੇ ਰੂਪ ਵਿੱਚ ਨਸ਼ਾ ਮੁਕਤੀ ਯਾਤਰਾ ਇਕ ਇਤਿਹਾਸ ਸਿਰਜ ਰਹੀ ਹੈ, ਜਿਸ ਉੱਤੇ ਆਉਣ ਵਾਲੀਆਂ ਪੀੜ੍ਹੀਆਂ ਮਾਣ ਕਰਨਗੀਆਂ। ਇਸ ਯਾਤਰਾ ਤਹਿਤ ਨਸ਼ਿਆਂ ਦੇ ਖਾਤਮੇ ਹਿਤ ਲੋਕ ਨਸ਼ਿਆਂ ਦੇ ਕਾਰੋਬਾਰੀਆਂ ਬਾਰੇ ਖੁੱਲ੍ਹ ਕੇ ਪੁਲਿਸ ਨੂੰ ਜਾਣਕਾਰੀ ਦੇ ਰਹੇ ਹਨ। ਹੁਣ ਜਦੋਂ ਲੋਕ ਇਸ ਅਲਾਮਤ ਖਿਲਾਫ ਉੱਠ ਖੜ੍ਹੇ ਹੋਏ ਹਨ ਤਾਂ ਪੰਜਾਬ ਦੀ ਧਰਤੀ 'ਤੇ ਹੁਣ ਜ਼ਿਆਦਾ ਦੇਰ ਨਸ਼ੇ ਨਹੀਂ ਰਹਿਣਗੇ । ਇਹ ਪ੍ਰਗਟਾਵਾ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਪਿੰਡ ਈਸਾਪੁਰ ਲੰਡਾ, ਫਰਵਾਹੀ ਤੇ ਚੰਗਾਲੀ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦੌਰਾਨ ਕੀਤਾ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਸਖਤ ਫੈਸਲਿਆਂ ਸਦਕਾ ਹੁਣ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਬਹੁਤੇ ਵਪਾਰੀ ਛੱਡ ਕੇ ਚਲੇ ਗਏ ਹਨ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ । ਚੇਅਰਮੈਨ ਢਿੱਲੋਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕਰ ਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰ ਰਹੀ ਹੈ, ਉੱਥੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ 'ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ । ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਆਪਣੇ ਪਿੰਡਾਂ 'ਚ ਨਸ਼ਾ ਨਾ ਵਿਕਣ ਦੇਣ ਅਤੇ ਉਹਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ । ਇਸ ਮੌਕੇ ਗਗਨਦੀਪ ਸਿੰਘ ਬਲਾਕ ਪ੍ਰਧਾਨ, ਤੇਜਿੰਦਰ ਸਿੰਘ ਬਲਾਕ ਪ੍ਰਧਾਨ, ਸੁਰਜੀਤ ਸਿੰਘ ਬਲਾਕ ਪ੍ਰਧਾਨ, ਸੁਖਦੇਵ ਸਿੰਘ ਬਲਾਕ ਪ੍ਰਧਾਨ ਲਵਦੀਪ ਸ਼ਰਮਾ ਜ਼ਿਲ੍ਹਾ ਪ੍ਰਧਾਨ ਯੁੱਧ ਨਸ਼ਿਆਂ ਵਿਰੁੱਧ, ਜਸਪ੍ਰੀਤ ਭਸੌੜ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪੰਚ, ਸਰਪੰਚ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ ।

Related Post