post

Jasbeer Singh

(Chief Editor)

Punjab

-ਨਸ਼ਾ ਮੁਕਤੀ ਯਾਤਰਾ-

post-img

-ਨਸ਼ਾ ਮੁਕਤੀ ਯਾਤਰਾ- ਪੰਜਾਬ ਵਿੱਚ ਨਸ਼ਿਆਂ ਦਾ ਅੰਤ ਨੇੜੇ: ਬਰਿੰਦਰ ਕੁਮਾਰ ਗੋਇਲ ਕੈਬਨਿਟ ਮੰਤਰੀ ਵੱਲੋਂ ਪਿੰਡ ਕੋਟੜਾ ਲਿਹਲ, ਆਲਮਪੁਰ ਅਤੇ ਲਹਿਰਾ ਵਾਰਡ ਨੰਬਰ 01 ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਲਹਿਰਾ, 17 ਮਈ : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ "ਨਸ਼ਾ ਮੁਕਤੀ ਯਾਤਰਾ" ਤਹਿਤ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ ਪਿੰਡ ਕੋਟੜਾ ਲਿਹਲ, ਆਲਮਪੁਰ ਅਤੇ ਲਹਿਰਾ ਵਾਰਡ ਨੰਬਰ 01 ਵਿਖੇ ਨਸ਼ਿਆਂ ਦੇ ਖਾਤਮੇ ਹਿਤ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਆਪ ਸਰਕਾਰ ਬਣਨ 'ਤੇ ਪੰਜਾਬ ਦੇ ਹਾਲਾਤ ਸੁਧਰਨ ਵਾਲੇ ਪਾਸੇ ਮੁੜੇ ਹਨ ਤੇ ਅੱਜ ਪੰਜਾਬ ਰੰਗਲਾ ਪੰਜਾਬ ਬਣਨ ਦੇ ਰਾਹ ਪਿਆ ਹੈ ਅਤੇ ਪੰਜਾਬ ਵਿੱਚ ਨਸ਼ਾ ਕਿਸੇ ਵੀ ਕੀਮਤ ਉੱਤੇ ਵੀ ਰਹਿਣ ਨਹੀਂ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਉਹਨਾਂ ਪੰਚਾਇਤਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਨਸ਼ਿਆਂ ਖਿਲਾਫ ਮਤੇ ਪਾਏ ਹਨ ਤੇ ਜਿਹੜੇ ਪਿੰਡਾਂ ਵਿੱਚ ਨਸ਼ੇ ਖਤਮ ਹੋਏ ਹਨ, ਉਹਨਾਂ ਨੂੰ ਵਧਾਈ ਦਿੱਤੀ। ਕੈਬਨਿਟ ਮੰਤਰੀ ਨੇ ਨਾਲ ਹੀ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਡੱਟ ਕੇ ਕੰਮ ਕਰਨ ਲਈ ਪ੍ਰੇਰਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਨਸ਼ਾ ਪੀੜਤ ਹਨ, ਉਹਨਾਂ ਦਾ ਇਲਾਜ ਕਰਵਾਉਣਾ ਹੈ ਤੇ ਜਿਹੜੇ ਨਸ਼ੇ ਵੇਚਦੇ ਹਨ, ਉਹ ਕਿਸੇ ਵੀ ਹਾਲ ਬਖ਼ਸ਼ੇ ਨਹੀਂ ਜਾਣਗੇ। ਕਈ ਵਾਰ ਨੌਜਵਾਨਾਂ ਨੂੰ ਵਰਗਲਾ ਕੇ ਨਸ਼ਿਆਂ ਵਿਚ ਪਾਇਆ ਜਾਂਦਾ ਹੈ ਪਰ ਕਈ ਵਾਰ ਪਰਿਵਾਰ ਵਾਲੇ ਇਹ ਗੱਲ ਕਿਸੇ ਨੂੰ ਦੱਸਦੇ ਨਹੀਂ, ਜਿਸ ਨਾਲ ਇਹ ਬਿਮਾਰੀ ਵਧਦੀ ਜਾਂਦੀ ਹੈ ਤੇ ਫੇਰ ਉਹਨਾਂ ਦਾ ਇਸ ਦਲਦਲ ਵਿਚੋਂ ਬਾਹਰ ਆਉਣਾ ਮੁਸ਼ਕਲ ਹੋ ਜਾਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਨਸ਼ੇ ਵੇਚ ਕੇ ਨਾਜਾਇਜ਼ ਉਸਾਰੀਆਂ ਕੀਤੀਆਂ ਹਨ, ਉਹਨਾਂ ਨੂੰ ਢਾਹਿਆ ਜਾ ਰਿਹਾ ਹੈ। ਹੇਠਲੇ ਪੱਧਰ ਤਕ ਸਾਰੇ ਲੋਕਾਂ ਨੂੰ ਜਾਗਰੂਕ ਕਰ ਕੇ ਇਸ ਬਿਮਾਰੀ ਨੂੰ ਖਤਮ ਕਰਨ ਦੀ ਲੋੜ ਹੈ। ਅੱਜ ਲੋਕਾਂ ਵੱਲੋਂ ਇਸ ਗੱਲ ਲਈ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ, ਕਿ ਵੱਡੇ ਤੋਂ ਵੱਡੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਆਪਣਾ ਫਰਜ਼ ਨਿਭਾਅ ਰਹੀ ਹੈ ਤੇ ਲੋਕ ਆਪਣਾ ਫਰਜ਼ ਨਿਭਾਉਣ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ। ਜਿਹੜੇ ਨੌਜਵਾਨ ਨਸ਼ੇ ਛੱਡਣ ਲਈ ਅੱਗੇ ਆਏ ਹਨ, ਉਹਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਰੱਖਿਆ ਕਮੇਟੀਆਂ ਦੇ ਮੈਂਬਰ, ਐਸਡੀਐਮ ਸੂਬਾ ਸਿੰਘ ਡੀਐਸਪੀ ਦੀਪ ਇੰਦਰ ਸਿੰਘ ਬੀਡੀਪੀਓ ਰਾਮਪਾਲ ਸਿੰਘ ਤਹਿਸੀਲਦਾਰ, ਪਿੰਡ ਆਲਮਪੁਰ ਬੂਟਾ ਸਿੰਘ ਸਰਪੰਚ ਮਨਜੀਤ ਸਿੰਘ ਕੁਲਵੀਰ ਸਿੰਘ ਜੱਗੀ ਸਿੰਘ ਹਰਦੀਪ ਸਿੰਘ ਮਨਦੀਪ ਸਿੰਘ ਜਾਗਰ ਸਿੰਘ ਗੁਰਪ੍ਰੀਤ ਸਿੰਘ ਧਰਮਾਂ ਸਿੰਘ ਨਿੱਕਾ ਸਿੰਘ ਜਿੰਦਰ ਸਿੰਘ ਲਾਲੀ ਸਿੰਘ ਲੀਲਾ ਸਿੰਘ ਡਾਕਟਰ ਸ਼ੀਸ਼ਪਾਲ ਨੰਦ ਚੇਅਰਮੈਨ ਮਾਰਕੀਟ ਕਮੇਟੀ ਲਹਿਰਾ ਗੁਰਸੇਵਕ ਸਿੰਘ ਪ੍ਰਧਾਨ ਟਰੱਕ ਯੂਨੀਅਨ ਤੋਂ ਇਲਾਵਾ ਸਾਰੇ ਅਫਸਰ ਸਾਹਿਬਾਨ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

Related Post