post

Jasbeer Singh

(Chief Editor)

Punjab

ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਲਿਆ ਜਾਇਜ਼ਾ

post-img

ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਲਿਆ ਜਾਇਜ਼ਾ ਮਨੋਬਲ ਉੱਚਾ ਚੁੱਕਣ ਲਈ ਅਧਿਆਪਕ ਵਿਦਿਆਰਥੀਆਂ ਨਾਲ ਦੋਸਤਾਨਾ ਮਾਹੌਲ ਬਣਾਉਣਾ ਯਕੀਨੀ ਬਣਾਉਣ: ਵਧੀਕ ਮੁੱਖ ਸਕੱਤਰ ਸੰਗਰੂਰ, 22 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਜ਼ਿਲ੍ਹਾ ਸੰਗਰੂਰ ‘ਚ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਮੁੱਖ ਸਕੱਤਰ ਵੱਲੋਂ ਭਵਾਨੀਗੜ੍ਹ ਅਤੇ ਸੰਗਰੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਗਈ । ਇਸ ਮੌਕੇ ਬਲਦਿਆਂ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦਾ ਵਿਦਿਆਰਥੀਆਂ ਦੇ ਮੁਕਾਬਲੇ ਸਹੀ ਅਨੁਪਾਤ ਵੀ ਯਕੀਨੀ ਬਣਾਇਆ ਜਾ ਰਿਹਾ ਹੈ । ਵਧੀਕ ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਧਿਆਪਕਾਂ ਨੂੰ ਸਮੇਂ-ਸਮੇਂ ‘ਤੇ ਸਿੱਖਿਆ ਦੀਆਂ ਨਵੀਆਂ ਸ਼ੈਲੀਆਂ ਨੂੰ ਅਪਣਾਉਣ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਅਧਿਆਪਕ ਉਨ੍ਹਾਂ ਨੂੰ ਸਕੂਲਾਂ ਵਿੱਚ ਦੋਸਤਾਨਾ ਮਾਹੌਲ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਉਹ ਬੇਝਿਜਕ ਹੋ ਕੇ ਆਪਣੀਆਂ ਵਿੱਦਿਅਕ ਉਲਝਣਾਂ ਦਾ ਹੱਲ ਕਰਵਾ ਸਕਣ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅਧਿਆਪਕਾਂ ਤੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਨਿਰੰਤਰ ਪੂਰੀ ਮਿਹਨਤ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਬੌਧਿਕ ਤੇ ਸਰੀਰਕ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਚੰਗੇ ਸਮਾਜ ਦੇ ਨਿਰਮਾਣ ਦੀ ਨੀਂਹ ਹਨ ਕਿਉਂਕਿ ਵਿਦਿਆਰਥੀ ਹੀ ਅੱਗੇ ਚੱਲ ਕੇ ਨਿਰੋਏ ਸਮਾਜ ਦੀ ਸਿਰਜਣਾ ਕਰਦੇ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਭਵਾਨੀਗੜ੍ਹ ਰਵਿੰਦਰ ਬਾਂਸਲ, ਸਕੂਲਾਂ ਦਾ ਸਟਾਫ, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ ।

Related Post