post

Jasbeer Singh

(Chief Editor)

Punjab

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

post-img

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ ਸੰਗਰੂਰ, 18 ਅਕਤੂਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨਾ ਹੋਵੇਗਾ ਅਤੇ ਇਸ ਅਧੀਨ ਆਉਂਦੇ ਹਰ ਨੁਕਤੇ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਾਰਜਸਾਧਕ ਅਫ਼ਸਰਾਂ ਤੋਂ ਘਰ ਘਰ ਜਾ ਕੇ ਗਿੱਲਾ ਤੇ ਸੁੱਕਾ ਕੂੜਾ ਵੱਖੋ-ਵੱਖਰਾ ਇਕੱਤਰ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਵੀ ਜਾਇਜ਼ਾ ਲਿਆ ਗਿਆ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰਾਂ ਨੂੰ ਸਾਫ਼ ਸੁਥਰਾ ਰੱਖਣ ਲਈ ਸੋਰਸ ਸੈਗਰੀਗੇਸ਼ਨ ਕਰਨਾ ਜ਼ਰੂਰੀ ਹੈ ਅਤੇ ਇਸ ਸੰਬੰਧੀ ਸਾਰੇ ਕਾਰਜਾਂ ਨੂੰ ਪੁਰਜ਼ੋਰ ਅਤੇ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ । ਮੀਟਿੰਗ ਦੌਰਾਨ ਏ.ਡੀ.ਸੀ. ਅਮਿਤ ਬੈਂਬੀ ਨੇ ਪਾਬੰਦੀਸ਼ੁਦਾ ਲਿਫ਼ਾਫ਼ਿਆਂ ਦੀ ਵਿਕਰੀ ‘ਤੇ ਮਕੰਮਲ ਰੋਕ ਲਗਾਉਣ ਲਈ ਗਤੀਵਿਧੀਆਂ ਤੇਜ਼ ਕਰਨ ਦੀ ਵੀ ਹਦਾਇਤ ਕੀਤੀ । ਵਧੀਕ ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ, ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਰੁਝਾਨ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਤਨਦੇਹੀ ਨਾਲ ਉਪਰਾਲੇ ਕਰਨ ਦੀ ਹਦਾਇਤ ਵੀ ਕੀਤੀ । ਉਨ੍ਹਾਂ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ ਕੀਤੀ ।

Related Post