
ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ
- by Jasbeer Singh
- January 15, 2025

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਪੁਲਿਸ ਲਾਈਨ ਸਟੇਡੀਅਮ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸੰਗਰੂਰ, 15 ਜਨਵਰੀ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਏ. ਡੀ. ਸੀ (ਜਨਰਲ) ਅਮਿਤ ਬੈਂਬੀ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਲਈ ਪ੍ਰਸ਼ਾਸਨਿਕ ਪੱਧਰ 'ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਅਧਿਕਾਰੀ ਆਪਸੀ ਤਾਲਮੇਲ ਨਾਲ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ ਨੂੰ ਯਕੀਨੀ ਬਣਾਉਣ । ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਪੁਲਸ ਲਾਈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਅਤੇ ਇਸ ਦੌਰਾਨ ਪੁਲਿਸ, ਪੰਜਾਬ ਹੋਮਗਾਰਡਜ਼, ਐਨ. ਸੀ. ਸੀ., ਐਨ. ਐਸ. ਐਸ., ਸਕਾਊਟ ਤੇ ਗਰਲਜ਼ ਗਾਈਡ ਆਦਿ ਦੀਆਂ ਟੁਕੜੀਆਂ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ । ਏ. ਡੀ. ਸੀ. ਸ਼੍ਰੀ ਬੈਂਬੀ ਨੇ ਸੱਭਿਆਚਾਰਿਕ ਵੰਨਗੀਆਂ ਦੀ ਚੋਣ, ਵਿਕਾਸ ਪ੍ਰੋਜੈਕਟਾਂ ਉੱਤੇ ਅਧਾਰਿਤ ਵੱਖ-ਵੱਖ ਝਾਕੀਆਂ ਤਿਆਰ ਕਰਵਾਉਣ, ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ, ਸਕੂਲੀ ਵਿਦਿਆਰਥੀਆਂ ਨੂੰ ਲਿਆਉਣ ਤੇ ਲਿਜਾਉਣ ਦੇ ਪ੍ਰਬੰਧਾਂ, ਸ਼ਹਿਰ ਦੀ ਸਾਫ ਸਫਾਈ ਅਤੇ ਸਜਾਵਟ, ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਬਾਰੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ । ਮੀਟਿੰਗ ਦੌਰਾਨ ਏ. ਡੀ. ਸੀ (ਵਿਕਾਸ) ਸੁਖਚੈਨ ਸਿੰਘ ਪਾਪੜਾ, ਐਸਡੀਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਡੀ. ਐਸ. ਪੀ. ਰੁਪਿੰਦਰ ਕੌਰ, ਜ਼ਿਲਾ ਮਾਲ ਅਫਸਰ ਗੁਰਲੀਨ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।