post

Jasbeer Singh

(Chief Editor)

Patiala News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

post-img

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ -ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਕੇਸ ਤੈਅ ਸਮੇਂ 'ਚ ਨਿਪਟਾਏ ਜਾਣ ਦੇ ਆਦੇਸ਼ ਪਟਿਆਲਾ, 7 ਫਰਵਰੀ : ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਜ਼ਮੀਨਾਂ ਦੇ ਇੰਤਕਾਲ ਤੇ ਤਕਸੀਮਾਂ ਦੇ ਬਕਾਇਆ ਪਏ ਮਾਮਲਿਆਂ ਦਾ ਨਿਪਟਾਰਾ ਤੈਅ ਸਮੇਂ ਵਿੱਚ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਮਾਲ ਅਧਿਕਾਰੀਆਂ ਕੋਲ ਲੰਬਿਤ ਪਏ ਇੰਤਕਾਲ ਦੇ ਕੇਸਾਂ, ਜਮ੍ਹਾਬੰਦੀਆਂ ਦੀ ਵੈਲੀਡੇਸ਼ਨ, ਪੜਤਾਲਾਂ, ਪੈਮਾਇਸ਼ਾਂ, ਤਕਸੀਮਾਂ, ਭਾਰ-ਮੁਕਤ ਅਰਜ਼ੀਆਂ ਤੇ ਮਾਲੀਆ ਵਸੂਲੀਆਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਆਖਿਆ । ਵਧੀਕ ਡਿਪਟੀ ਕਮਿਸ਼ਨਰ ਨੇ ਜਮਾਂਬੰਦੀ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਤੇ ਪੰਚਾਇਤੀ ਜ਼ਮੀਨਾਂ ਉਤੇ ਨਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਕਰਵਾਈ ਹੋਰ ਤੇਜ਼ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਅਧਿਕਾਰੀ ਤੈਅ ਸਮੇਂ ਵਿੱਚ ਕੰਮਾਂ ਨੂੰ ਨੇਪਰੇ ਚਾੜ੍ਹਨ ਤਾਂ ਜੋ ਬਕਾਇਆ ਪਏ ਮਾਮਲਿਆਂ ਨੂੰ ਘੱਟ ਕੀਤਾ ਜਾ ਸਕੇ । ਮੀਟਿੰਗ ਵਿੱਚ ਐਸ. ਡੀ. ਐਮ. ਪਟਿਆਲਾ ਗੁਰਦੇਵ ਸਿੰਘ ਧਮ, ਐਸ. ਡੀ. ਐਮ. ਦੁਧਨਸਾਧਾਂ ਕਿਰਪਾਲਵੀਰ ਸਿੰਘ, ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਤੋਂ ਇਲਾਵਾ ਜ਼ਿਲ੍ਹੇ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਮੌਜੂਦ ਸਨ ।

Related Post