
ਪਿੰਡ ਤਕੀਪੁਰ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ
- by Jasbeer Singh
- July 25, 2024

ਪਿੰਡ ਤਕੀਪੁਰ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸੁਣੇ ਲੋਕ ਮਸਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲਗਾਤਾਰ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ: ਏ.ਡੀ.ਸੀ. ਵਰਜੀਤ ਵਾਲੀਆ ਤਕੀਪੁਰ/ਸੰਗਰੂਰ, 25 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਕੈਂਪ ਲਾ ਕੇ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਮੌਕੇ ਉੱਤੇ ਹੀ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ਵਿੱਚ ਸੁਨਾਮ ਹਲਕੇ ਦੇ ਪਿੰਡ ਤਕੀਪੁਰ ਵਿਖੇ ਲਾਏ ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਲੋਕ ਮਸਲੇ ਸੁਣੇ ਅਤੇ ਇਨ੍ਹਾਂ ਮਸਲਿਆਂ ਵਿੱਚੋਂ ਕੁਝ ਮੌਕੇ ‘ਤੇ ਹੀ ਹੱਲ ਕੀਤੇ ਗਏ। ਇਸ ਮੌਕੇ ਏ.ਡੀ.ਸੀ ਵਰਜੀਤ ਵਾਲੀਆ ਅਤੇ ਐਸ.ਡੀ.ਐਮ. ਚਰਨਜੋਤ ਸਿੰਘ ਵਾਲੀਆ ਨੇ ਪਿੰਡ ਵਿੱਚ ਜਲ ਸਪਲਾਈ ਸਕੀਮ ਲਈ ਕੀਤੇ ਜਾ ਰਹੇ ਬੋਰ ਦੇ ਕੰਮ ਦਾ ਨਿਰੀਖਣ ਕਰਨ ਦੇ ਨਾਲ-ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਮਿਡ ਡੇ ਮੀਲ ਦੀ ਗੁਣਵੱਤਾ ਵੀ ਜਾਂਚੀ । ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪਿੰਡਾਂ ਦੀਆਂ ਬਰੂਹਾਂ ਉੱਤੇ ਹੀ ਲੰਬਿਤ ਪਏ ਮਾਮਲਿਆਂ ਦੇ ਹੱਲ ਕਰਨ ਲਈ ਇਹ ਕੈਂਪ ਪੂਰੇ ਜ਼ਿਲ੍ਹੇ ਵਿੱਚ ਲਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਪਿੰਡਾਂ ਦੇ ਵਿਕਾਸ ਨਾਲ ਜੁੜੇ ਕਾਰਜ ਅਤੇ ਹਰ ਪੱਧਰ ਦੇ ਮਸਲੇ ਹੱਲ ਕੀਤੇ ਜਾਂਦੇ ਹਨ ਜਿਸ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰਾਹਤ ਮਿਲ ਰਹੀ ਹੈ । ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਇਕ ਥਾਂ ਮੌਜੂਦ ਹੋਣ ਨਾਲ ਪਿੰਡਾਂ ਵਿਚ ਜ਼ਮੀਨੀ ਪੱਧਰ ਉਤੇ ਲੋਕਾਂ ਦੀ ਸਮੱਸਿਆਵਾਂ ਦਾ ਪਤਾ ਲਗਦਾ ਹੈ ਅਤੇ ਇਸ ਨਾਲ ਇਨ੍ਹਾਂ ਦਾ ਹੱਲ ਵੀ ਯਕੀਨੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਅਜਿਹੇ ਕੈਂਪ ਲਗਾਤਰ ਲਗਦੇ ਰਹਿਣਗੇ, ਜਿਨ੍ਹਾਂ ਸਦਕਾ ਲੋਕਾਂ ਦੇ ਕੰਮ ਨਿਸ਼ਚਿਤ ਸਮੇਂ ਅੰਦਰ ਹੋ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ । ਇਸ ਕੈਂਪ ਵਿਚ ਪੈਨਸ਼ਨ, ਜਲ ਸਪਲਾਈ, ਟੋਭਿਆਂ ਦੀ ਸਫਾਈ, ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ, ਮਾਲ ਵਿਭਾਗ, ਬਿਜਲੀ ਵਿਭਾਗ, ਕਿਰਤ ਵਿਭਾਗ ਨਾਲ ਸਬੰਧਤ ਮੁਸ਼ਕਲਾਂ ਅਤੇ ਮਾਮਲਿਆਂ ਬਾਰੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਕੇ ਹੱਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ ਰੋਜ਼ਗਾਰ ਸਬੰਧੀ ਮੁਫ਼ਤ ਸਿਖਲਾਈ ਲੈ ਕੇ ਸਵੈ ਰੋਜ਼ਗਾਰ ਸ਼ੁਰੂ ਕਰਨ ਸਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਹਨਾਂ ਨੇ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੁਸ਼ਕਲਾਂ ਬੇਝਿਜਕ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲੈਕੇ ਆਉਣ । ਇਸ ਮੌਕੇ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਕੈਂਪ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਕੈਂਪ ਦਾ ਤਕੀਪੁਰ ਦੇ ਨਾਲ-ਨਾਲ ਆਲ਼ੇ ਦੁਆਲੇ ਦੇ ਹੋਰਨਾਂ ਪਿੰਡਾਂ ਦੇ ਲੋਕਾਂ ਨੇ ਵੀ ਲਾਭ ਲਿਆ। ਇਸ ਮੌਕੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ ।
Related Post
Popular News
Hot Categories
Subscribe To Our Newsletter
No spam, notifications only about new products, updates.