ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੀ.ਐਲ.ਏ ਨਿਯੁਕਤ ਕਰਨ ਸਬੰਧੀ ਕੀਤੀ ਵਿਸ਼ੇਸ਼ ਮੀ
- by Jasbeer Singh
- December 10, 2025
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੀ.ਐਲ.ਏ ਨਿਯੁਕਤ ਕਰਨ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ ਮਾਲੇਰਕੋਟਲਾ 10 ਦਸੰਬਰ 2025 : ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ-ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਮੁੱਖ ਚੋਣ ਅਫਸਰ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਏ ਨਿਯੁਕਤ ਕਰਨ ਸਬੰਧੀ ਜ਼ਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੀ.ਐਲ.ਏ ਨਿਯੁਕਤ ਕਰਨ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬੂਥ ਲੇਵਲ ਏਜੰਟ (ਬੀ.ਐਲ.ਏ) ਵੋਟਰ ਸੂਚੀ ਦੀ ਤਿਆਰੀ ਤੇ ਸੁਧਾਈ ਅਤੇ ਚੋਣਾਂ ਦੀ ਪ੍ਰਕਿਰਿਆਂ ਵਿੱਚ ਪਾਰਦਰਸਤਾ ਨੂੰ ਯਕੀਨੀ ਬਣਾਉਣ ਲਈ ਹਰ ਪੜਾਅ ਅਹਿਮ ਰੋਲ ਅਦਾ ਕਰ ਸਕਦੇ ਹਨ । ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਹਲਕੇ ਦੇ ਸਮੂਹ ਬੂਥਾਂ ਵਿੱਚ ਬੀ.ਐਲ.ਓਜ ਦੀ ਸਹਾਇਤਾਂ ਲਈ ਬੀ.ਐਲ.ਏ. (ਬੂਥ ਲੈਵਲ ਏਜੰਟ) ਲਗਾਉਣ ਸਬੰਧੀ ਸਲਾਹ ਦਿੱਤੀ ਗਈ। ਮੀਟਿੰਗ ਵਿੱਚ ਬੂਥ ਲੇਵਲ ਏਜੰਟ (ਬੀ.ਐਲ.ਏ) ਦੀ ਨਿਯੁਕਤੀ ਕਰਨ ਸਬੰਧੀ ਉਨ੍ਹਾਂ ਦੱਸਿਆ ਕਿ ਬੀ.ਐਲ.ਏ ਉਸੇ ਪੋਲਿੰਗ ਸਟੇਸ਼ਨ ਤੇ ਨਿਯੁਕਤ ਕੀਤਾ ਜਾਵੇਗਾ ਜਿੱਥੇ ਉਹ ਖੁਦ ਉਸੇ ਪੋਲਿੰਗ ਸਟੇਸ਼ਨ ਦਾ ਵੋਟਰ ਹੋਵੇਗਾ ਅਤੇ ਕੋਈ ਵੀ ਸਰਕਾਰੀ ਮੁਲਾਜ਼ਮ ਸਥਾਨਕ ਪ੍ਰਸ਼ਾਸਨ ਜਾਂ ਪੀਐਸਯੂ ਦੇ ਕਰਮਚਾਰੀ ਬੀ.ਐਲ.ਏ ਨਹੀਂ ਬਣ ਸਕਦੇ। ਉਨ੍ਹਾਂ ਦੱਸਿਆ ਕਿ ਬੂਥ ਲੇਵਲ ਏਜੰਟ ਆਪਣੇ ਪੋਲਿੰਗ ਬੂਥ ਦੇ ਮ੍ਰਿਤਕ ਜਾਂ ਸ਼ਿਫਟ ਹੋ ਚੁੱਕੇ ਵੋਟਰਾਂ ਦੀ ਲਿਸਟ ਤਿਆਰ ਕਰਕੇ ਡੈਜੀਗਨੈਟਿਡ ਅਫ਼ਸਰ/ਬੂਥ ਲੈਵਲ ਅਫ਼ਸਰ (ਬੀਐਲਓ) ਨੂੰ ਮੁਹੱਇਆ ਕਰਵਾ ਸਕਦਾ ਹੈ ਜਿਸ ਨਾਲ ਵੋਟਰ ਲਿਸਟ ਦਾ ਕੰਮ ਸੰਚਾਰੂ ਢੰਗ ਨਾਲ ਪੂਰਾ ਹੋ ਸਕਦਾ ਹੈ। ਇਸ ਤੋਂ ਇਲਾਵਾ ਬੂਥ ਲੇਵਲ ਏਜੰਟ ਦਾ ਕੰਮ ਵੋਟਰਾਂ ਨੂੰ ਪ੍ਰੇਰਿਤ ਕਰਨਾ ਅਤੇ ਸਮੇਂ-ਸਮੇਂ ਤੇ ਆਪਣੇ ਬੂਥ ਵਿੱਚ ਵੋਟਰਾਂ ਸਬੰਧੀ ਹੋਈ ਸੋਧ ਜਿਵੇਂ ਕਿ ਵੋਟਰ ਦਾ ਨਾਮ ਪਤਾ ਆਦਿ ਦੀ ਜਾਂਚ ਕਰਨੀ ਹੈ। ਇਸ ਤੋਂ ਇਲਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਜੇਕਰ ਰਾਜਨੀਤਿਕ ਪਾਰਟੀਆਂ ਦੀ ਇੱਛਾ ਹੋਵੇ ਤਾਂ ਉਹ ਆਪਣੇ-ਆਪਣੇ ਬੂਥ ਲੇਵਲ ਏਜੰਟ ਲਈ ਆਪਣਾ ਖਾਸ ਆਈ.ਡੀ ਵੀ ਜਾਰੀ ਕਰ ਸਕਦੇ ਹਨ। ਇਸ ਮੌਕੇ ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਵਾਈਸ ਪ੍ਰਧਾਨ ਡਾਕਟਰ ਵਿੰਗ ਆਮ ਆਦਮੀ ਪਾਰਟੀ ਵਿਸ਼ਾਲ ਟਾਂਕ, ਕਾਂਗਰਸ ਪਾਰਟੀ ਤੋਂ ਸਿੰਦਰਪਾਲ ਸਿੰਘ,ਸੀ.ਪੀ.ਆਈ.(ਐਮ) ਅਬਦੁਲ ਸਤਾਰ,ਮੁਹੰਮਦ ਸਤਾਰ,ਅਕਾਲੀ ਦਲ ਤੋਂ ਮੁਹੰਮਦ ਇਕਵਾਲ, ਮੁਹੰਮਦ ਤਾਰਿਖ, ਚੋਣ ਬ੍ਰਾਂਚ ਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ- ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ ।
