
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
- by Jasbeer Singh
- May 8, 2025

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ -ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਵੀ ਲਗਾਈ ਪਾਬੰਦੀ ਪਟਿਆਲਾ, 8 ਮਈ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ 'ਤੇ ਵੀ ਲਾਗੂ ਰਹੇਗੀ। ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਉਤੇ ਵੀ ਪਾਬੰਦੀ ਲਾਗੂ ਹੋਵੇਗੀ। ਹੁਕਮ 8 ਜੁਲਾਈ 2025 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।