post

Jasbeer Singh

(Chief Editor)

Patiala News

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

post-img

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਪਟਿਆਲਾ, 8 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ। ਜਨਤਕ ਥਾਵਾਂ 'ਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ 'ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਦਿਵਿਆਂਗ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ। ਜ਼ਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ 'ਤੇ ਪਾਬੰਦੀ ਜਾਰੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ (ਪਿੰਡਾਂ ਅਤੇ ਸ਼ਹਿਰਾਂ) ਵਿੱਚ ਬਣੀਆਂ ਪਾਣੀ ਦੀਆਂ ਟੈਂਕੀਆਂ ਉਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜ੍ਹਨ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ। ਜ਼ਿਲ੍ਹੇ 'ਚ ਵਿਖਾਵਾ ਕਰਨ 'ਤੇ ਪਾਬੰਦੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ। ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰੇ ਲਗਾਉਣ ਸਬੰਧੀ ਹੁਕਮ ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡਾਂ/ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੀ ਜਿੰਮੇਵਾਰੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ। ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵੱਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਦਿਖਾਵੇ ਲਈ ਅਸਮਾਨੀ ਫਾਇਰ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

Related Post