post

Jasbeer Singh

(Chief Editor)

Patiala News

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

post-img

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਪਟਿਆਲਾ, 8 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਗਸਤ 2025 ਤੱਕ ਲਾਗੂ ਰਹਿਣਗੇ। ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵੱਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਦਿਖਾਵੇ ਲਈ ਅਸਮਾਨੀ ਫਾਇਰ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਗਸਤ 2025 ਤੱਕ ਲਾਗੂ ਰਹਿਣਗੇ। ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ ਵਧੀਕਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਅਗਸਤ 2025 ਤੱਕ ਲਾਗੂ ਰਹਿਣਗੇ। ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ 'ਤੇ ਪਟਾਖੇ ਚਲਾਉਣ 'ਤੇ ਪਾਬੰਦੀ ਹੁਕਮ ਜਾਰੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਵਿਆਹ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ 'ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ 'ਤੇ ਵੀ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਕਿਆਂ ਨੂੰ ਵਜਾਉਣ/ਚਲਾਉਣ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਗਸਤ 2025 ਤੱਕ ਲਾਗੂ ਰਹਿਣਗੇ। ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ। ਹੁਕਮ ਜ਼ਿਲ੍ਹੇ ਵਿੱਚ 5 ਅਗਸਤ 2025 ਤੱਕ ਲਾਗੂ ਰਹਿਣਗੇ। ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ। ਹੁਕਮ ਜ਼ਿਲ੍ਹੇ ਵਿੱਚ 5 ਅਗਸਤ 2025 ਤੱਕ ਲਾਗੂ ਰਹਿਣਗੇ। ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਵਧੀਕਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਬੋਰਵੈਲ/ਟਿਊਬਵੈਲ ਦੀ ਖੁਦਾਈ/ਮੁਰੰਮਤ ਕਰਨ ਤੋਂ ਪਹਿਲਾਂ ਜ਼ਮੀਨ ਮਾਲਕ ਜ਼ਿਲ੍ਹਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਮਿਊਂਸਪਲ ਕਾਰਪੋਰੇਸ਼ਨ, ਨਗਰ ਕੌਂਸਲ, ਜਨ ਸਿਹਤ ਵਿਭਾਗ ਜਾਂ ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰੇਗਾ ਅਤੇ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਏਜੰਸੀਆਂ ਦੀ ਰਜਿਸਟ੍ਰੇਸ਼ਨ ਹੋਣਾ ਲਾਜ਼ਮੀ ਹੋਵੇਗਾ। ਹੁਕਮ ਜ਼ਿਲ੍ਹੇ ਵਿੱਚ 5 ਅਗਸਤ 2025 ਤੱਕ ਲਾਗੂ ਰਹਿਣਗੇ।

Related Post