ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰੀਆਂ ਨੂੰ ਅਸਲਾ ਚੁੱਕਣ ਤੇ ਰੋਕ
- by Jasbeer Singh
- December 10, 2025
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰੀਆਂ ਨੂੰ ਅਸਲਾ ਚੁੱਕਣ ਤੇ ਰੋਕ ਚੋਣਾਂ ਦੌਰਾਨ ਆਪਣਾ ਅਸਲਾ ਨਾਲ ਲੈ ਕੇ ਨਹੀਂ ਘੁੰਮਣਗੇ ਲਾਇਸੰਸੀ ਅਸਲਾ ਧਾਰਕ ਪਟਿਆਲਾ, 10 ਦਸੰਬਰ 2025 : 14 ਦਸੰਬਰ ਨੂੰ ਹੋਣ ਵਾਲੀਆਂ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀਂ ਰਾਜ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਅਮਨ ਕਾਨੂੰਨ ਕਾਇਮ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਗੰਡਾਸੇ , ਤੇਜਧਾਰ ਟਕੂਏ, ਕੁਲਹਾੜੀਆਂ, ਅਤੇ ਹੋਰ ਘਾਤਕ ਅਸਲਾ ਹਥਿਆਰ, ਭਾਵੇਂ ਲਾਇਸੰਸੀ ਹੀ ਕਿਉਂ ਨਾ ਹੋਵੇ ਚੁੱਕਣ ' ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿਚ ਲਿਖਿਆ ਗਿਆ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਹਦਾਇਤਾਂ ਹਨ ਕਿ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਵਾਲੀਆਂ ਚੋਣਾਂ ਨੂੰ ਸੁੱਚਜੇ/ਸ਼ਾਂਤ ਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰੀਆਂ ਨੂੰ ਅਸਲਾ ਚੁੱਕਣ / ਕੈਰੀ ਕਰਨ ਤੋਂ ਰੋਕਣਾ ਅਤਿ ਜਰੂਰੀ ਹੈ ਤਾਂ ਜੋ ਕਿਸੇ ਤਰਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ। ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
