
ਹਲਕਾ ਦਿੜ੍ਹਬਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬਿਜਲੀ ਵੰਡ ਪ੍ਰਣਾਲੀ ਨੂੰ ਮਜਬੂਤ ਕਰਨ ਲਈ ਸਮੇਂ-ਸਮੇਂ ਤੇ ਢੁਕਵੇਂ
- by Jasbeer Singh
- August 4, 2024

ਹਲਕਾ ਦਿੜ੍ਹਬਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬਿਜਲੀ ਵੰਡ ਪ੍ਰਣਾਲੀ ਨੂੰ ਮਜਬੂਤ ਕਰਨ ਲਈ ਸਮੇਂ-ਸਮੇਂ ਤੇ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਦੇ ਉੱਦਮ ਸਦਕਾ ਮਹਿਜ਼ 6 ਦਿਨਾਂ ਅੰਦਰ ਪਿੰਡ ਗੰਢੂਆਂ ਦੀ ਬਿਜਲੀ ਗਰਿੱਡ ਸਮਰੱਥਾ ਵਧਾਉਣ ਉੱਤੇ ਹੋਇਆ ਅਮਲ ਦਿੜ੍ਹਬਾ, 4 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਜਲੀ ਵੰਡ ਸਿਸਟਮ ਨੂੰ ਮਜਬੂਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲੋਕਾਂ ਨੂੰ ਉਹਨਾਂ ਦੀ ਲੋੜ ਮੁਤਾਬਕ ਬਿਜਲੀ ਨਿਰਵਿਘਨ ਮੁਹਈਆ ਕਰਵਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ ਨਿਰਦੇਸ਼ ਕੀਤੇ ਹੋਏ ਹਨ ਤਾਂ ਜੋ ਘਰੇਲੂ ਅਤੇ ਖੇਤੀਬਾੜੀ ਦੀ ਬਿਜਲੀ ਸਪਲਾਈ ਵਿੱਚ ਨਿਰੰਤਰ ਵੱਡਾ ਸੁਧਾਰ ਨਜ਼ਰ ਆਉਂਦਾ ਰਹੇ ਅਤੇ ਇੱਥੋਂ ਦੇ ਲੋਕਾਂ ਨੂੰ ਭਵਿੱਖ ਵਿੱਚ ਕਿਸੇ ਵੀ ਕਿਸਮ ਦੀਆਂ ਬਿਜਲੀ ਨਾਲ ਸੰਬੰਧਿਤ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ । ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਹਲਕਾ ਦਿੜਬਾ ਦੇ ਪਿੰਡ ਗੰਢੂਆਂ ਦੇ ਵਸਨੀਕਾਂ ਵੱਲੋਂ ਇਹ ਮੰਗ ਉਠਾਈ ਜਾ ਰਹੀ ਸੀ ਕਿ ਉਹਨਾਂ ਦੇ ਪਿੰਡ ਦੇ ਬਿਜਲੀ ਗਰਿੱਡ ਦੀ ਸਮਰੱਥਾ ਨੂੰ ਵਧਾਇਆ ਜਾਵੇ । ਇਸ ਮੰਗ ਨੂੰ ਲੈ ਕੇ ਪਿੰਡ ਦੇ ਮੋਹਤਬਰਾਂ ਦੇ ਵਫਦ ਨੇ ਉਹਨਾਂ ਨੂੰ ਮਿਲ ਕੇ ਇਸ ਸਮੱਸਿਆ ਬਾਰੇ ਜਾਣੂ ਕਰਵਾਇਆ ਕਿ ਪਿੰਡ ਵਿੱਚ ਬਿਜਲੀ ਗਰਿੱਡ ਦੀ ਸਮਰੱਥਾ 20 ਐਮ.ਵੀ.ਏ ਹੈ ਜਿਸ ਕਾਰਨ ਗਰਮੀਆਂ ਦੇ ਦਿਨਾਂ ਵਿੱਚ ਬਿਜਲੀ ਦੀ ਖਪਤ ਵੱਧ ਜਾਣ ਕਾਰਨ ਓਵਰਲੋਡ ਹੋ ਜਾਂਦਾ ਹੈ ਅਤੇ ਪਿੰਡ ਵਾਸੀਆਂ ਨੂੰ ਅਕਸਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਇਸ ਮੰਗ ਉੱਤੇ ਫੌਰੀ ਕਾਰਵਾਈ ਕਰਦਿਆਂ ਪਾਵਰਕੌਮ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਯੋਗ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਮਹਿਜ਼ ਛੇ ਦਿਨਾਂ ਦੇ ਅੰਦਰ ਹੀ ਵੱਧ ਸਮਰੱਥਾ ਵਾਲੀ ਮਸ਼ੀਨ 31.5 ਐਮ.ਵੀ.ਏ , ਗਰਿਡ ਨੂੰ ਪ੍ਰਦਾਨ ਕਰ ਦਿੱਤੀ ਗਈ ਹੈ ਜੋ ਕਿ ਅਗਲੇ ਇੱਕ ਹਫਤੇ ਅੰਦਰ ਸਥਾਪਿਤ ਕਰਕੇ ਕੰਮ ਕਰਨਾ ਆਰੰਭ ਕਰ ਦੇਵੇਗੀ ਅਤੇ ਪਿੰਡ ਵਾਸੀ ਬਿਜਲੀ ਪੱਖੋਂ ਵੱਡੀ ਰਾਹਤ ਮਹਿਸੂਸ ਕਰਨਗੇ । ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਵਾਸੀਆਂ ਦੇ ਹਿੱਤ ਵਿੱਚ ਕੀਤੇ ਗਏ ਇਸ ਅਹਿਮ ਉਪਰਾਲੇ ਲਈ ਪਿੰਡ ਦੇ ਮੁਹਤਬਰਾਂ ਸਤਨਾਮ ਸਿੰਘ ਮੈਦੇਵਾਸ, ਗੁਰਵਿੰਦਰ ਸਿੰਘ, ਲੱਬੀ ਗਿੱਲ, ਜੱਗੀ ਗੰਢੂਆਂ, ਸਤਿਗੁਰ ਸਿੰਘ ਗੰਢੂਆਂ, ਦਰਸ਼ਨ ਸਿੰਘ, ਬੂਟਾ ਸਿੰਘ ਗੰਢੂਆਂ ਆਦਿ ਨੇ ਸ਼੍ਰੀ ਚੀਮਾ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.