post

Jasbeer Singh

(Chief Editor)

Patiala News

ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਵਿਭਾਗ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਸ਼ਿਕਾਇਤ ਨਿਵਾਰਨ ਰੈਂਕਿੰਗ ਵਿੱਚ ਦੇਸ਼ ਭ

post-img

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਵਿਭਾਗ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਸ਼ਿਕਾਇਤ ਨਿਵਾਰਨ ਰੈਂਕਿੰਗ ਵਿੱਚ ਦੇਸ਼ ਭਰ ਚੋਂ ਪਹਿਲਾ ਸਥਾਨ ਹਾਸਲ ਕੀਤਾ: ਕੈਬਨਿਟ ਮੰਤਰੀ ਅਮਨ ਅਰੋੜਾ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਨਿਪਟਾਰੇ ਦੀ ਗੁਣਵੱਤਾ ਦੇ ਆਧਾਰ ਤੇ ਮਿਲਿਆ ਪਹਿਲਾ ਸਥਾਨ ਸੁਨਾਮ ਉਧਮ ਸਿੰਘ ਵਾਲਾ, 8 ਅਗਸਤ : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਉਧਮ ਸਿੰਘ ਵਾਲਾ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਪੰਜਾਬ ਨੇ ਦੇਸ਼ ਦੇ ਹੋਰ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪਛਾੜ ਕੇ ਸ਼ਿਕਾਇਤ ਨਿਵਾਰਨ ਰੈਂਕਿੰਗ ਵਿੱਚ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰੀਆਂ ਪ੍ਰਸ਼ਾਸਨਿਕ ਸੇਵਾਵਾਂ ਮੁਹਈਆ ਕਰਵਾਉਣ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਦੀ ਦਿਸ਼ਾ ਵਿੱਚ ਇਹ ਇੱਕ ਅਹਿਮ ਪ੍ਰਾਪਤੀ ਹੈ ਜਿਸ ਵਿੱਚ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਕੰਮਕਾਰ ਕਰਦਿਆਂ ਨਿਰਧਾਰਤ ਸਮਾਂ ਸੀਮਾ ਅੰਦਰ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਦੇ ਹੋਏ ਇਹ ਮੋਹਰੀ ਸਥਾਨ ਹਾਸਲ ਕੀਤਾ ਹੈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਵਿਕਸਿਤ ਕੀਤੇ ਗਏ ਸ਼ਿਕਾਇਤ ਨਿਵਾਰਨ ਇੰਡੈਕਸ ਦੇ ਆਧਾਰ ਤੇ ਇਹ ਤੁਲਨਾਤਮਕ ਮੁਲਾਂਕਣ ਹੋਇਆ ਹੈ ਜਿਸ ਵਿੱਚ ਦੋ ਮੁੱਖ ਪਹਿਲੂਆਂ ਨੂੰ ਆਧਾਰ ਬਣਾਇਆ ਗਿਆ ਜਿਸ ਤਹਿਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਦੀ ਗੁਣਵੱਤਾ ਨੂੰ ਸਾਹਮਣੇ ਰੱਖਿਆ ਗਿਆ। ਉਹਨਾਂ ਦੱਸਿਆ ਕਿ ਇੰਡੈਕਸ ਲਈ ਇੱਕ ਜਨਵਰੀ 2024 ਤੋਂ 30 ਜੂਨ 2024 ਤੱਕ ਦੇ ਸਮੇਂ ਦੇ ਅੰਕੜੇ ਵਰਤੋਂ ਵਿੱਚ ਲਿਆਂਦੇ ਗਏ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ 'ਪੰਜਾਬ ਸਰਕਾਰ ਤੁਹਾਡੇ ਦੁਆਰ' ਅਤੇ ਅਜਿਹੇ ਹੀ ਹੋਰ ਉਪਰਾਲਿਆਂ ਦੇ ਨਾਲ ਸਮੇਂ ਸਿਰ ਹਰ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਜੋ ਕਿ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਪ੍ਰਾਪਤੀ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ 24X7 ਵਚਨਬੱਧ ਹਾਂ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਇੰਡੈਕਸ ਲਈ ਸਖਤ ਮਾਪਦੰਡ ਤਿਆਰ ਕੀਤੇ ਗਏ ਸਨ ਜਿਨ੍ਹਾ ਵਿੱਚ 30 ਦਿਨਾਂ ਦੇ ਅੰਦਰ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਤੀਸ਼ਤਤਾ, ਸ਼ਿਕਾਇਤਾਂ ਦੇ ਹੱਲ ਦੀ ਪ੍ਰਤੀਸ਼ਤਤਾ ਅਤੇ ਨਾਗਰਿਕਾਂ ਦੀ ਫੀਡਬੈਕ ਨੂੰ ਸ਼ਾਮਿਲ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਪ੍ਰਾਪਤ 20 ਹਜਾਰ ਤੋਂ ਵੱਧ ਸ਼ਿਕਾਇਤਾਂ ਵਿੱਚੋਂ 62.27% ਅੰਕਾਂ ਨਾਲ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ਜੋ ਕਿ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਉਹ ਲਗਾਤਾਰ ਵਿਭਾਗ ਦੀ ਕਾਰਜ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਯਤਨਸ਼ੀਲ ਹਨ ਅਤੇ ਸਮੇਂ ਸਮੇਂ ਤੇ ਸੇਵਾ ਕੇਂਦਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿੰਦੇ ਹਨ ਤਾਂ ਜੋ ਨਿਰੰਤਰ ਸੁਧਾਰ ਨੂੰ ਯਕੀਨੀ ਬਣਾਇਆ ਜਾ ਸਕੇ।

Related Post