post

Jasbeer Singh

(Chief Editor)

Patiala News

ਪ੍ਰਬੰਧਕੀ ਸਕੱਤਰ ਮੁਹੰਮਦ ਤਾਇਬ ਵੱਲੋਂ ਡਿਵੀਜਨਲ ਕਮਿਸ਼ਨਰ, ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਨਾਲ ਜਾਇਜ਼ਾ ਬੈਠਕ

post-img

ਪ੍ਰਬੰਧਕੀ ਸਕੱਤਰ ਮੁਹੰਮਦ ਤਾਇਬ ਵੱਲੋਂ ਡਿਵੀਜਨਲ ਕਮਿਸ਼ਨਰ, ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਨਾਲ ਜਾਇਜ਼ਾ ਬੈਠਕ -ਪੰਜਾਬ ਸਰਕਾਰ ਕਿਸੇ ਵੀ ਸੰਭਾਵੀ ਹਵਾਈ ਹਮਲੇ ਸਮੇਤ ਕਿਸੇ ਵੀ ਐਮਰਜੈਂਸੀ ਸਥਿਤੀ 'ਚ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ-ਮੁਹੰਮਦ ਤਾਇਬ -ਕਿਹਾ, ਜੰਗ ਬਾਰੇ ਅਫ਼ਵਾਹਾਂ, ਗ਼ਲਤ ਖ਼ਬਰਾਂ ਤੇ ਸਮਾਜ ਤੇ ਦੇਸ਼ ਵਿਰੋਧ ਅਨਸਰਾਂ 'ਤੇ ਰੱਖੀ ਜਾਵੇ ਪੈਨੀ ਨਜ਼ਰ ਪਟਿਆਲਾ, 11 ਮਈ : ਪੰਜਾਬ ਸਰਕਾਰ ਵੱਲੋਂ ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਿਆਂ ਵਿੱਚ ਨਜ਼ਰ ਰੱਖਣ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਲਈ ਤਾਇਨਾਤ ਕੀਤੇ ਗਏ ਸੀਨੀਅਰ ਆਈਏਐਸ ਅਧਿਕਾਰੀ ਤੇ ਪ੍ਰਬੰਧਕੀ ਸਕੱਤਰ ਮੁਹੰਮਦ ਤਾਇਬ ਨੇ ਅੱਜ ਇੱਥੇ ਡਵੀਜਨਲ ਕਮਿਸ਼ਨਰ ਵਿਨੇ ਬੁਬਲਾਨੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ. ਐਸ. ਪੀ. ਵਰੁਣ ਸ਼ਰਮਾ ਸਮੇਤ ਹੋਰ ਉਚ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿੱਚ ਜੰਗ ਵਰਗੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦਾ ਮੁਲੰਕਣ ਕੀਤਾ ।  ਮੁਹੰਮਦ ਤਾਇਬ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਥਿਤੀ ਉਪਰ ਪੂਰੀ ਤਰ੍ਹਾਂ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਵੀ ਸੰਭਾਵੀ ਹਵਾਈ ਜਾਂ ਡਰੋਨ ਹਮਲੇ ਜਾਂ ਜੰਗ ਦੀ ਸੂਰਤ 'ਚ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਹਰ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਵਾਈ ਜਾਂ ਡਰੋਨ ਹਮਲੇ ਤੇ ਜੰਗ ਸਮੇਤ ਸੋਸ਼ਲ ਮੀਡੀਆ 'ਤੇ ਜਾਂ ਕਿਸੇ ਹੋਰ ਤਰ੍ਹਾਂ ਨਾਲ ਫੈਲੀ ਅਫ਼ਵਾਹ ਤੇ ਗ਼ਲਤ ਖ਼ਬਰਾਂ 'ਤੇ ਕੋਈ ਯਕੀਨ ਨਾ ਕਰਨ ਸਗੋਂ ਸ਼ਾਂਤ ਰਹਿ ਕੇ ਪ੍ਰਸ਼ਾਸਨ ਨੂੰ ਸਹਿਯੋਗ ਕਰਦੇ ਹੋਏ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਯਕੀਨੀ ਬਣਾਉਣ। ਪ੍ਰਬੰਧਕੀ ਸਕੱਤਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਸਿਹਤ ਤੇ ਮੈਡੀਕਲ, ਖੁਰਾਕ ਤੇ ਸਿਵਲ ਸਪਲਾਈਜ਼, ਬਿਜਲੀ, ਜਲ ਸਪਲਾਈ, ਸੜਕਾਂ, ਆਵਾਜਾਈ, ਸਿੱਖਿਆ ਤੇ ਲੋੜੀਂਦੀਆਂ ਵਸਤਾਂ ਦੀ ਪੂਰਤੀ ਬਾਰੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਮੁਸਤੈਦ ਰਿਹਾ ਜਾਵੇ। ਇਸ ਤੋਂ ਬਿਨ੍ਹਾਂ ਸਿਵਲ, ਫ਼ੌਜ ਸਮੇਤ ਖੁਫ਼ੀਆ ਤੇ ਸਰਕਾਰੀ ਏਜੰਸੀਆਂ ਦਰਮਿਆਨ ਪੂਰਾ ਤਾਲਮੇਲ ਕਰਦੇ ਹੋਏ ਕਿਸੇ ਵੀ ਹੋਰ ਮੁੱਦੇ ਬਾਰੇ ਨਿਰੰਤਰ ਨਿਗਰਾਨੀ ਰੱਖੀ ਜਾਵੇ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ। ਪ੍ਰਬੰਧਕੀ ਸਕੱਤਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਲੋਕਾਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸਟੀਕ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਅਤੇ ਗ਼ਲਤ ਖ਼ਬਰਾਂ ਅਤੇ ਸਮਾਜ ਤੇ ਦੇਸ਼ ਵਿਰੋਧੀ ਤੱਤਾਂ ਉਪਰ ਵੀ ਪੈਨੀ ਨਜ਼ਰ ਰੱਖੀ ਜਾਵੇ, ਤਾਂ ਕਿ ਲੋਕਾਂ ਵਿੱਚ ਜੰਗ ਜਾਂ ਕਿਸੇ ਹੋਰ ਸਥਿਤੀ ਬਾਰੇ ਕੋਈ ਅਫ਼ਵਾਹ ਜਾਂ ਭਰਮ ਭੁਲੇਖਾ ਨਾ ਪੈਦਾ ਹੋਵੇ । ਮੁਹੰਮਦ ਤਾਇਬ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਪਾਸੋਂ, ਸਿਵਲ ਡਿਫੈਂਸ, ਮੌਕ ਡਰਿੱਲ, ਉਚੀਆਂ ਇਮਾਰਤਾਂ, ਸੁਰੱਖਿਅਤ ਥਾਵਾਂ, ਹਵਾਈ ਹਮਲੇ ਸਮੇਂ ਕਰੈਸ਼ ਬਲੈਕਆਉਟ ਤੇ ਵਜਾਏ ਜਾਣ ਵਾਲੇ ਸਾਇਰਨਾਂ ਤੇ ਲੋਕਾਂ ਨੂੰ ਸੂਚਿਤ ਕਰਨ ਲਈ ਕੀਤੇ ਪ੍ਰਬੰਧਾਂ ਸਮੇਤ ਹੋਰ ਕੀਤੇ ਜਾਣ ਵਾਲੇ ਬਚਾਅ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਐਸ. ਐਸ. ਪੀ. ਵਰੁਣ ਸ਼ਰਮਾ ਤੋਂ ਫ਼ੌਜ ਦੀ ਸੁਰੱਖਿਅਤ ਆਵਾਜਾਈ, ਸ਼ੱਕੀ ਵਿਅਕਤੀਆਂ 'ਤੇ ਨਜ਼ਰ ਰੱਖਣ, ਧਰਮਸ਼ਾਲਾਵਾਂ, ਹੋਟਲਾਂ ਤੇ ਹੋਰ ਰੈਣ ਬਸੇਰਿਆਂ ਦੀ ਚੈਕਿੰਗ ਕਰਨ ਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ । ਡਿਵੀਜ਼ਨਲ ਕਮਿਸ਼ਨਰ ਵਿਨੇ ਬੁਬਲਾਨੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ ਵਰੁਣ ਸ਼ਰਮਾ ਨੇ ਜ਼ਿਲ੍ਹੇ ਅੰਦਰ ਹੁਣ ਤੱਕ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਤੇ ਦੱਸਿਆ ਕਿ ਪ੍ਰਸ਼ਾਸਨ ਪੂਰੀ ਸੰਜੀਦਗੀ ਨਾਲ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ। ਇਸ ਮੌਕੇ ਐਸ.ਪੀ ਵੈਭਵ ਚੌਧਰੀ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਸਮੂਹ ਐਸ.ਡੀ.ਐਮਜ, ਸਹਾਇਕ ਕਮਿਸ਼ਨਰ ਰਿਚਾ ਗੋਇਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ ।

Related Post