post

Jasbeer Singh

(Chief Editor)

Patiala News

ਪੰਜਾਬੀ ਸ਼ਾਰਟਹੈਂਡ ਤੇ ਤੇਜ਼ ਗਤੀ ਸ਼੍ਰੇਣੀ ਦੇ ਅਧਿਐਨ ਤੇ ਅਧਿਆਪਨ ਦੇ ਦਾਖ਼ਲੇ ਸ਼ੁਰੂ

post-img

ਪੰਜਾਬੀ ਸ਼ਾਰਟਹੈਂਡ ਤੇ ਤੇਜ਼ ਗਤੀ ਸ਼੍ਰੇਣੀ ਦੇ ਅਧਿਐਨ ਤੇ ਅਧਿਆਪਨ ਦੇ ਦਾਖ਼ਲੇ ਸ਼ੁਰੂ ਪਟਿਆਲਾ, 15 ਜੁਲਾਈ : ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਪੰਜਾਬੀ ਸਟੈਨੋਗ੍ਰਾਫ਼ੀ ਦੀਆਂ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸ਼ਾਰਟਹੈਂਡ ਜਨਰਲ ਸ਼੍ਰੇਣੀ/ਤੇਜ਼ ਗਤੀ ਸ਼੍ਰੇਣੀ ਅਤੇ ਅਧਿਐਨ ਤੇ ਅਧਿਆਪਨ ਸ਼੍ਰੇਣੀਆਂ ਦੇ ਕੋਰਸ ਲਈ ਸੈਸ਼ਨ 2025-26 ਦੇ ਦਾਖ਼ਲੇ ਦੀ ਪ੍ਰਕਿਰਿਆ 15 ਜੁਲਾਈ, 2025 ਤੋਂ ਸ਼ੁਰੂ ਕਰ ਦਿੱਤੀ ਗਈ ਹੈ । ਚਾਹਵਾਨ ਵਿਦਿਆਰਥੀ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਤੋਂ ਦਸਤੀ ਫਾਰਮ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੈ ਸਕਦੇ ਹਨ। ਫਾਰਮ ਭਰਨ ਦੀ ਅੰਤਿਮ 18 ਅਗਸਤ ਹੈ ਅਤੇ ਇੰਟਰਵਿਊ ਦੀ 25 ਅਗਸਤ ਹੈ । ਇਸ ਕੋਰਸ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਹੋਣਾ ਲਾਜ਼ਮੀ ਹੈ । ਪੰਜਾਬੀ ਸ਼ਾਰਟਹੈਂਡ ਸ਼੍ਰੇਣੀ ਲਈ ਕੋਈ ਟੈੱਸਟ ਪਾਸ ਕਰਨਾ ਲਾਜ਼ਮੀ ਨਹੀਂ ਹੋਵੇਗਾ ਪਰੰਤੂ ਸ਼ਾਰਟਹੈਂਡ ਤੇਜ਼ਗਤੀ/ਅਧਿਐਨ ਤੇ ਅਧਿਆਪਨ ਸ਼੍ਰੇਣੀ ਵਿਚ ਦਾਖ਼ਲੇ ਲਈ ਉਮੀਦਵਾਰ ਨੂੰ 80 ਸ਼ਬਦ ਪ੍ਰਤੀ ਮਿੰਟ ਦੀ ਸਪੀਡ ਤੇ ਪੰਜਾਬੀ ਸ਼ਾਰਟਹੈਂਡ ਦਾ ਟੈੱਸਟ ਪਾਸ ਕਰਨਾ ਲਾਜ਼ਮੀ ਹੋਵੇਗਾ। ਤੇਜ਼ ਗਤੀ/ਅਧਿਐਨ ਤੇ ਅਧਿਆਪਨ ਸ਼੍ਰੇਣੀ ਲਈ ਪੰਜਾਬੀ ਸ਼ਾਰਟਹੈਂਡ ਟੈੱਸਟ ਦੀ ਮਿਤੀ 21 ਅਗਸਤ ਹੈ। ਉਮੀਦਵਾਰ ਵੱਲੋਂ ਦਸਵੀਂ ਪੱਧਰ ਦੀ ਪੰਜਾਬੀ ਲਾਜ਼ਮੀ ਵਿਸ਼ੇ ਨਾਲ ਪਾਸ ਕੀਤੀ ਹੋਵੇ ਅਤੇ ਪਟਿਆਲਾ ਜ਼ਿਲ੍ਹੇ ਦਾ ਵਾਸੀ ਹੋਵੇ। ਇਸ ਕੋਰਸ ਦਾ ਸਮਾਂ ਇਕ ਸਾਲ ਦਾ ਹੋਵੇਗਾ ।

Related Post