ਉਰਦੂ ਭਾਸ਼ਾ ਦੀ ਸਿਖਲਾਈ ਲਈ 20 ਜਨਵਰੀ ਤੱਕ ਲਿਆ ਜਾ ਸਕਦੇ ਦਾਖਲਾ : ਜ਼ਿਲ੍ਹਾ ਭਾਸ਼ਾ ਅਫ਼ਸਰ
- by Jasbeer Singh
- January 10, 2025
ਉਰਦੂ ਭਾਸ਼ਾ ਦੀ ਸਿਖਲਾਈ ਲਈ 20 ਜਨਵਰੀ ਤੱਕ ਲਿਆ ਜਾ ਸਕਦੇ ਦਾਖਲਾ : ਜ਼ਿਲ੍ਹਾ ਭਾਸ਼ਾ ਅਫ਼ਸਰ ਉਰਦੂ ਆਮੋਜ਼ ਦੀ ਸਿਖਲਾਈ ਦਾ ਛੇ ਮਹੀਨੇ ਦਾ ਹੋਵੇਗਾ ਕੋਰਸ ਪਟਿਆਲਾ, 10 ਜਨਵਰੀ : ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜਨਵਰੀ 2025 ਤੋਂ ‘ਉਰਦੂ ਆਮੋਜ਼’ ਸਿਖਲਾਈ ਦੀਆਂ ਜਮਾਤਾਂ ਵਿੱਚ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 10.01.2015 ਤੋਂ ਵਧਾ ਕੇ 20.01.2025 ਕੀਤੀ ਜਾਂਦੀ ਹੈ । ਇਹ ਸਿਖਲਾਈ ਜਨਵਰੀ ਮਹੀਨੇ (2025) ਤੋਂ ਸ਼ੁਰੂ ਹੋ ਕੇ ਜੂਨ (2025) ਮਹੀਨੇ ਤੱਕ ਚੱਲੇਗੀ । ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ । ਇਸ ਸਿਖਲਾਈ ਦੀ ਸਮੁੱਚੀ ਇੱਕ ਵਾਰ ਦੀ ਫੀਸ 500 ਰੁਪਏ ਹੈ । ਇਸ ਜਮਾਤ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ, ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 20.01.2025 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ । ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala1@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ ।
