post

Jasbeer Singh

(Chief Editor)

ਐਡਵੋਕੇਟ ਜਨਰਲ ਦਫ਼ਤਰ ਨੇ ਟਰਮ ਪੂਰੀ ਹੋਣ ਤੇ ਲਾਅ ਅਫ਼ਸਰਾਂ ਤੋਂ ਮੰਗੇ ਅਸਤੀਫ਼ੇ

post-img

ਐਡਵੋਕੇਟ ਜਨਰਲ ਦਫ਼ਤਰ ਨੇ ਟਰਮ ਪੂਰੀ ਹੋਣ ਤੇ ਲਾਅ ਅਫ਼ਸਰਾਂ ਤੋਂ ਮੰਗੇ ਅਸਤੀਫ਼ੇ ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਦਫ਼ਤਰ ਨੇ ਸੂਬੇ ਦੇ 232 ਲਾਅ ਅਫ਼ਸਰਾਂ ਤੋਂ ਅਸਤੀਫ਼ੇ ਮੰਗੇ ਲਏ ਹਨ ਕਿਉ਼ਂਕਿ ਲਾਅ ਅਫ਼ਸਰਾਂ ਦੀ ਇਕ ਸਾਲ ਦੀ ਟਰਮ ਪੂਰੀ ਹੋ ਚੁੱਕੀ ਹੈ। ਏ. ਜੀ. ਦਫ਼ਤਰ ਨੇ ਦੱਸਿਆ ਕਿ ਜਦੋਂ ਤੱਕ ਇਹਨਾਂ ਪੋਸਟਾਂ ਲਈ ਨਵੇਂ ਅਫ਼ਸਰ ਨਿਯੁਕਤ ਨਹੀਂ ਕੀਤੇ ਜਾਂਦੇ, ਤਦ ਤੱਕ ਇਹੀ ਅਫ਼ਸਰ ਆਪਣੇ ਕੰਮ ਜਾਰੀ ਰੱਖਣਗੇ । ਐਡਵੋਕੇਟ ਜਨਰਲ ਦੇ ਦਫ਼ਤਰ ਨੇ ਇਹ ਸਪੱਸ਼ਟ ਕੀਤਾ ਹੈ ਕਿ ਨਵੇਂ ਅਫ਼ਸਰਾਂ ਦੀ ਭਰਤੀ ਦੀ ਪ੍ਰਕਿਰਿਆ ਜਲਦੀ ਹੀ ਪੂਰੀ ਕੀਤੀ ਜਾਵੇਗੀ ਤਾਂ ਜੋ ਕੰਮਕਾਜ ਵਿੱਚ ਕਿਸੇ ਪ੍ਰਕਾਰ ਦੀ ਰੁਕਾਵਟ ਨਾ ਆਵੇ । ਐਡਵੋਕੇਟ ਜਨਰਲ ਗੁਰਵਿੰਦਰ ਸਿੰਘ ਗੈਰੀ ਦੇ ਦਫ਼ਤਰ ਵੱਲੋਂ ਇਸ ਸਮੇ ਇਹਨਾਂ 232 ਲਾਅ ਅਫ਼ਸਰਾਂ ਨੂੰ ਆਪਣੇ ਅਹੁਦੇ `ਤੇ ਬਰਕਰਾਰ ਰਹਿੰਦੇ ਹੋਏ ਆਪਣੇ ਕੰਮ ਨਿਰਵਿਘਨ ਚਲਾਉਣ ਲਈ ਕਿਹਾ ਗਿਆ ਹੈ ।

Related Post