post

Jasbeer Singh

(Chief Editor)

Punjab

ਐਡਵੋਕੇਟ ਹਰਜਿੰਦਰ ਧਾਮੀ ਦਾ ਅਸਤੀਫਾ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਹੋਇਆ ਨਾ ਮਨਜ਼ੂਰ

post-img

ਐਡਵੋਕੇਟ ਹਰਜਿੰਦਰ ਧਾਮੀ ਦਾ ਅਸਤੀਫਾ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਹੋਇਆ ਨਾ ਮਨਜ਼ੂਰ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ਾ ਦੇਣ ਤੇ ਕੀਤੇ ਗਏ ਵਿਚਾਰ ਵਟਾਂਦਰੇ ਦੌਰਾਨ ਅਸਤੀਫਾ ਨਾ ਮਨਜ਼ੂਰ ਕਰ ਦਿੱਤਾ ਗਿਆ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਗੱਲਬਾਤ ਦੌਰਾਨ ਕਮੇਟੀ ਮੈਂਬਰਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਧਾਮੀ ਨਾਲ ਮੁਲਾਕਾਤ ਕਰੇਗਾ। ਅੰਤ੍ਰਿੰਗ ਕਮੇਟੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਫ਼ੈਸਲਾ ਹਰਜਿੰਦਰ ਸਿੰਘ ਧਾਮੀ ਵਲੋਂ ਇਕਲਿਆਂ ਨਹੀਂ ਲਿਆ ਗਿਆ ਸੀ ਤੇ ਇਹ ਕਮੇਟੀ ਦਾ ਫ਼ੈਸਲਾ ਸੀ । ਅੰਤ੍ਰਿੰਗ ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਹੈ । ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਕਿਹਾ ਹੈ ਕਿ ਧਾਮੀ ਨੇ ਬੜੇ ਮੁਸ਼ਕਲ ਸਮੇਂ ਵਿੱਚ ਆਪਣੀਆਂ ਸੇਵਾਵਾਂ ਦਿੱਤੀਆਂ ਹਨ । ਉਨ੍ਹਾਂ ਕਿਹਾ ਜਥੇਦਾਰ ਨਿਯੁਕਤ ਅਤੇ ਹਟਾਉਣ ਦਾ ਅਧਿਕਾਰ ਅੰਤ੍ਰਿੰਗ ਕਮੇਟੀ ਕੋਲ ਹੈ । ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰ ਕਿਸੇ ਧੜੇ ਨਾਲ ਸੰਬੰਧਿਤ ਨਹੀਂ ਹੁੰਦਾ ਹੈ ਉਹ ਨਿਰਪੱਖ ਹੁੰਦਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਕਮੇਟੀ ਕੋਲ ਗੁਰਦੁਆਰਿਆ, ਸਿੱਖਿਆ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਦਾ ਪ੍ਰਬੰਧ ਕਰਨ ਦੀ ਜਿੰਮੇਵਾਰੀ ਹੁੰਦੀ ਹੈ। ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਦੇ ਦਸਤਖ਼ਤ ਕਰਨ ਦਾ ਅਧਿਕਾਰ ਕਿਸੇ ਹੋਰ ਵਿਅਕਤੀ ਨੂੰ ਦਿੱਤੇ ਜਾਣਗੇ । ਉਨ੍ਹਾਂ ਨੇ ਕਿਹਾ ਹੈ ਕਿ ਕਮੇਟੀ ਦਾ ਵਫ਼ਦ ਧਾਮੀ ਨੂੰ ਮਿਲ ਕੇ ਬੇਨਤੀ ਕਰਾਂਗੇ ਕਿ ਉਹ ਪ੍ਰਧਾਨ ਦੀਆਂ ਸੇਵਾਵਾਂ ਜਾਰੀ ਰੱਖਣ । ਉਨ੍ਹਾਂ ਕਿਹਾ ਹੈ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਵਿਚਾਰ ਚਰਚਾ ਕਰਕੇ ਹੀ ਗਿਆਨੀ ਹਰਪ੍ਰੀਤ ਸਿੰਘ ਬਾਰੇ ਫੈਸਲਾ ਲਿਆ ਗਿਆ ਸੀ । ਉਨ੍ਹਾਂ ਕਿਹਾ ਹੈ ਕਿ 22 ਹਜ਼ਾਰ ਮੁਲਾਜ਼ਮਾਂ, ਜਥੇਦਾਰ ਅਤੇ ਤਖ਼ਤਾਂ ਦੇ ਜਥੇਦਾਰ ਨੂੰ ਨਿਯੁਕਤ ਅਤੇ ਹਟਾਉਣ ਦਾ ਅਧਿਕਾਰ ਹੈ । ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਗਲਤੀ ਕਰਦਾ ਹੈ ਤਾਂ ਅੰਤ੍ਰਿੰਗ ਕਮੇਟੀ ਨੇ ਹੀ ਫੈਸਲਾ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਹੈ ਕਿ ਅਸੀਂ ਜਥੇਦਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਥੇਦਾਰ ਦੇ ਅਧਿਕਾਰ ਅਤੇ ਕਮੇਟੀ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾਵੇਗਾ । ਉਨ੍ਹਾਂ ਕਿਹਾ ਹੈ ਕਿ ਜਥੇਦਾਰ ਸਰਬਉੱਚ ਹੁੰਦਾ ਹੈ।ਸ਼੍ਰੋਮਣੀ ਕਮੇਟੀ ਦੇ ਮੈਂਬਰ ਰਘੁਜੀਤ ਸਿੰਘ ਵਿਰਕ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਭਰਤੀ ਬਿਲਕੁਲ ਨਿਯਮਾਂ ਅਨੁਸਾਰ ਹੋ ਰਹੀ ਹੈ ।

Related Post