

ਇੱਥੋਂ ਦੇ ਏਅਰਪੋਰਟ ਰੋਡ ’ਤੇ ਸਥਿਤ ਏਰੋਸਿਟੀ ਵਿੱਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਕੱਟ ਲੱਗ ਰਹੇ ਹਨ ਜਿਸ ਕਰ ਕੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਾਰੇ ਏਰੋਸਿਟੀ ਦੇ ਵਸਨੀਕ ਅਮਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਰੋਜ਼ਾਨਾ ਕਈ-ਕਈ ਘੰਟੇ ਬਿਜਲੀ ਦੇ ਕੱਟ ਲਏ ਰਹੇ ਹਨ। ਬਿਜਲੀ ਦੇ ਕੱਟ ਲੱਗਣ ਕਰ ਕੇ ਪਾਣੀ ਦੀ ਸਪਲਾਈ ਵੀ ਠੱਪ ਹੋ ਜਾਂਦੀ ਹੈ, ਜਿਸ ਕਰ ਕੇ ਪੂਰੇ ਇਲਾਕੇ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਏਰੋਸਿਟੀ ਦੇ ਲੋਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਇਲਾਕੇ ਵਿੱਚ ਬਿਜਲੀ ਸਪਲਾਈ ਨੂੰ ਸਮੱਸਿਆ ਨੂੰ ਜਲਦ ਤੋਂ ਜਲਦ ਠੀਕ ਕੀਤਾ ਜਾਵੇ।