

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਦਰਬੁਰਜੀ ਦੇ ਵਿੱਚ ਦਿਨ ਦਿਹਾੜੇ ਤੜਕਸਾਰ ਇੱਕ ਘਰ ਦੇ ਉੱਪਰ ਦੋ ਨੌਜਵਾਨਾਂ ਦੇ ਵੱਲੋਂ ਚਲਾਈਆਂ ਗਈਆਂ ਗੋਲੀਆਂ। ਜਾਣਕਾਰੀ ਅਨੁਸਾਰ ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਵਾਸੀ ਸੁਖਚੈਨ ਸਿੰਘ ਉਰਫ ਰਿੰਕੂ ਪੁੱਤਰ ਸ਼ਰਮ ਸਿੰਘ ਦੇ ਘਰ ਵਿਚ ਦੋ ਵਿਅਕਤੀ ਦਾਖਲ ਹੋਏ, ਜਿਨ੍ਹਾਂ ਨੇ ਰਿੰਕੂ ਨੂੰ ਤਿੰਨ ਗੋਲੀਆਂ ਮਾਰੀਆਂ ਤੇ ਫਰਾਰ ਹੋ ਗਏ। ਨੌਜਵਾਨ ਰਿੰਕੂ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਮੌਕੇ ਘਰ ਵਿੱਚ ਹਾਜ਼ਰ ਪਰਿਵਾਰਕ ਮੈਂਬਰ ਅਤੇ ਬੱਚੇ ਹਮਲਾਵਰਾਂ ਅੱਗੇ ਹੱਥ ਜੋੜਦੇ ਰਹੇ ਕਿ ਸਾਡੇ ਘਰਦਿਆਂ ਨੂੰ ਗੋਲੀਆਂ ਨਾ ਮਾਰੋ ਪਰ ਉਨ੍ਹਾਂ ਨੇ ਫਾਇਰਿੰਗ ਜਾਰੀ ਰੱਖੀ। ਇਹ ਸਾਰੀ ਘਟਨਾ ਘਰ ਦੇ ਅੰਦਰ ਲੱਗਾ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋ ਗਈ ਹੈ। ਸੂਚਨਾ ਮਿਲਣ ਉਤੇ ਪੁਲਿਸ ਦੇ ਵੱਲੋਂ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਕਬਜ਼ੇ ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਦਸ ਦਈਏ ਕਿ ਇੱਕ ਮਹੀਨਾ ਪਹਿਲਾਂ ਅਮਰੀਕਾ ਤੋਂ ਪਰਤੇ ਸੁਖਚੈਨ ਸਿੰਘ ਅੰਮ੍ਰਿਤਸਰ ਵਿੱਚ ਇਨਵੈਸਟਮੈਂਟ ਕਰ ਰਿਹਾ ਹੈ। ਉਸ ਨੇ ਇੱਕ ਹੋਟਲ ਖਰੀਦ ਕੇ ਵਪਾਰ ਸ਼ੁਰੂ ਕੀਤਾ ਸੀ। ਕੁਝ ਦਿਨ ਪਹਿਲਾਂ ਸੁਖਚੈਨ ਸਿੰਘ ਨੇ ਇੱਕ ਮਹਿੰਗੀ ਗੱਡੀ ਖਰੀਦੀ ਸੀ।