ਅੰਮ੍ਰਿਤ ਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੁੱਤ ਦੀ ਗਿਰਫਤਾਰੀ ਤੇ ਦਿੱਤਾ ਬਿਆਨ
- by Jasbeer Singh
- July 12, 2024
ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਗ੍ਰਿਫਤਾਰੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਬਿਆਨ ਆਇਆ ਸਾਮਣੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਬਿਆਨ ਉਨ੍ਹਾਂ ਦੇ ਭਰਾ ਦੀ ਗ੍ਰਿਫਤਾਰੀ ਤੋਂ ਬਾਅਦ ਆਇਆ ਹੈਇਹ ਸਭ ਅੰਮ੍ਰਿਤਪਾਲ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਸ ਨੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4 ਗ੍ਰਾਮ ਆਈਸ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਉਸਦੇ ਇੱਕ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਅੱਗੇ ਆਏ ਹਨ।ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਬਦਨਾਮ ਕਰਨ ਲਈ ਇਹ ਸਾਜ਼ਿਸ਼ ਰਚੀ ਜਾ ਰਹੀ ਹੈ।ਅਤੇ ਉਹ ਖੁਦ ਨਸ਼ੇ ਕਿਵੇਂ ਕਰ ਸਕਦੇ ਹਨ, ਇਹ ਸਿੱਖਾਂ ਖਿਲਾਫ ਵੱਡੀ ਸਾਜਿਸ਼ ਰਚਣ ਦੀ ਕੋਸ਼ਿਸ਼ ਹੈ।ਅੰਮ੍ਰਿਤ ਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਪਹਿਲਾਂ ਵੀ ਪੁਲੀਸ ਸਿਆਸੀ ਅਤੇ ਡਰੱਗ ਮਾਫੀਆ ਦੇ ਦਬਾਅ ਹੇਠ ਕੰਮ ਕਰਦੀ ਰਹੀ ਹੈ। ਪੁਲਿਸ ਹੁਣ ਵੀ ਉਹੀ ਕਰ ਰਹੀ ਹੈ।ਉਨ੍ਹਾਂ ਕਿਹਾ, ''ਸਾਨੂੰ ਲੱਗਦਾ ਹੈ ਕਿ ਇਹ ਅੰਮ੍ਰਿਤਪਾਲ ਸਿੰਘ ਦਾ ਨਾਂ ਬਦਨਾਮ ਕਰਨ ਦੀ ਸਾਜ਼ਿਸ਼ ਹੈ।
