post

Jasbeer Singh

(Chief Editor)

Punjab

ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਣ ਦੀ ਸੂਚਨਾ ਤੋਂ ਬਾਅਦ ਪੁਲਸ ਨੇ ਕੀਤਾ ਸਰਚ

post-img

ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਣ ਦੀ ਸੂਚਨਾ ਤੋਂ ਬਾਅਦ ਪੁਲਸ ਨੇ ਕੀਤਾ ਸਰਚ ਪਠਾਨਕੋਟ : ਜਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਦੇ ਪਿੰਡ ਸ਼ੋਡਿਆ `ਚ ਇਕ ਔਰਤ ਵੱਲੋਂ ਪੁਲਿਸ ਵੱਲੋਂ ਇੱਥੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਔਰਤ ਦਾ ਦਾਅਵਾ ਹੈ ਕਿ ਦੋਵਾਂ ਪੁਰਸ਼ਾਂ ਨੇ ਕਈ ਯੂਨੀਫਾਰਮ ਪਹਿਨੀਆਂ ਹੋਈਆਂ ਸੀ। ਸੂਚਨਾ ਮਿਲਣ ’ਤੇ ਐਸਐਸਪੀ ਪਠਾਨਕੋਟ, ਡੀਐਸਪੀ ਦਿਹਾਤੀ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ। ਸ਼ੱਕੀ ਨਜ਼ਰ ਆਉਣ ਦੀ ਜਾਣਕਾਰੀ ਦੇਣ ਵਾਲੀ ਔਰਤ ਅਨੁਰਾਧਾ ਤੋਂ ਪੁੱਛ-ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਇਲਾਕੇ ਦੇ ਕੋਨੇ-ਕੋਨੇ `ਚ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ । ਇਸ ਤੋਂ ਪਹਿਲਾਂ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਫੱਗਤੌਲੀ `ਚ ਸ਼ੱਕੀ ਵਿਅਕਤੀਆਂ ਦੇ ਨਜ਼ਰ ਆਉਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ ਪਰ ਕੋਈ ਸਫਲਤਾ ਨਹੀਂ ਮਿਲੀ। ਪੁਲਿਸ ਨੇ ਇੱਕ ਸ਼ੱਕੀ ਦਾ ਸਕੈਚ ਵੀ ਜਾਰੀ ਕੀਤਾ ਸੀ।

Related Post