post

Jasbeer Singh

(Chief Editor)

Patiala News

ਯੁੱਧ ਨਸ਼ਿਆਂ ਵਿਰੁੱਧ' ਤੋਂ ਬਾਅਦ ਤਸੱਕਰਾਂ 'ਤੇ ਲੱਗੀ ਲਗਾਮ : ਹਰਮੀਤ ਪਠਾਣਮਾਜਰਾ

post-img

ਯੁੱਧ ਨਸ਼ਿਆਂ ਵਿਰੁੱਧ' ਤੋਂ ਬਾਅਦ ਤਸੱਕਰਾਂ 'ਤੇ ਲੱਗੀ ਲਗਾਮ : ਹਰਮੀਤ ਪਠਾਣਮਾਜਰਾ - ਪਾਕਿਸਤਾਨ ਤੋਂ ਹੋਣ ਵਾਲੀ ਸਮਗਲਿੰਗ ਦੀ ਗਤੀਵਿਧੀਆਂ ਘਟੀਆਂ - ਪੰਜਾਬ ਸਰਕਾਰ ਦੀ ਮੁਹਿੰਮ ਤੋਂ ਲੋਕ ਪੂਰੀ ਤਰ੍ਹਾਂ ਖੁਸ਼ ਪਟਿਆਲਾ, 4 ਅਪ੍ਰੈਲ  : ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਜਿੱਥੇ ਨਸ਼ਾ ਤਸੱਕਰਾਂ 'ਤੇ ਪੂਰੀ ਤਰ੍ਹਾਂ ਲਗਾਮ ਲੱਗੀ ਹੈ, ਉੱਥੇ ਪਾਕਿਸਤਾਨ ਤੋਂ ਹੋਣ ਵਾਲੀ ਸਮਗਲਿੰਗ ਦੀ ਗਤੀਵਿਧੀਆਂ ਵੀ ਬਹੁਤ ਘਟ ਗਈਆਂ ਹਨ। ਹਰਮੀਤ ਸਿੰਘ ਪਠਾਣਮਾਜਰਾ ਅੱਜ ਆਮ ਆਦਮੀ ਪਾਰਟੀ ਦੇ ਲਗਾਏ ਗਏ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੀਟਿੰਗ ਕਰਨ ਤੋਂਬਾਅਦ ਗੱਲਬਾਤ ਕਰ ਰਹੇ ਸਨ। ਇਸ ਮੌਕੇ ਵਿਧਾਇਕ ਪਠਾਣਮਾਜਰਾ ਦੇ ਓਐਸਡੀ ਗੌਰਵ ਬਾਬਾ ਵੀ ਹਾਜਰ ਸਨ । ਹਰਮੀਤ ਪਠਾਣਮਾਜਰਾ ਨੇ ਆਖਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਤੇ ਇਸ ਦੇ ਚੰਗੇ ਨਤੀਜੇ ਪੂਰੇ ਪੰਜਾਬ ਵਿਚ ਦੇਖਣ ਨੂੰ ਮਿਲ ਰਹੇ ਹਨ। ਸਰਕਾਰ ਦੀ ਇਸ ਮੁਹਿੰਮ ਤੋਂ ਆਮ ਲੋਕ ਵੀ ਕਾਫ਼ੀ ਖ਼ੁਸ਼ ਹਨ ਤੇ ਖੁੱਲ੍ਹ ਕੇ ਇਸ ਦੀ ਤਾਰੀਫ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵਲੋਂ ਇਹ ਮੁਹਿੰਮ ਪੂਰੇ ਸੂਬੇ ਵਿਚ ਸਫਲਤਾਪੂਰਵਕ ਚਲਾਈ ਜਾ ਰਹੀ ਹੈ। ਉਨਾ ਕਿਹਾ ਕਿ ਜਿਥੇ ਨਸ਼ਾ ਤਸੱਕਰਾਂ ਨੂੰ ਫੜਿਆ ਜਾ ਰਿਹਾ ਹੈ, ਉੱਥੇ ਨਸ਼ਾ ਸਮੱਗਲਿੰਗ ਵਿਚ ਸ਼ਾਮਲ 51 ਵਿਅਕਤੀਆਂ ਦੀਆਂ ਇਮਾਰਤਾਂ ਨੂੰ ਵੀ ਢਾਹ ਦਿੱਤਾ ਗਿਆ ਹੈ। ਉਨਾ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕਲਪ ਲਿਆ ਹੈ ਕਿ ਉਹ ਪੰਜਾਬ ਵਿਚੋਂ ਨਸ਼ਿਆਂ ਤੇ ਨਸ਼ਾ ਸਮੱਗਲਰਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਅਕਾਲੀਆਂ ਤੇ ਕਾਂਗਰਸੀਆਂ ਨੇ ਸਮੱਗਲਰਾਂ ਨੂੰ ਸਰਪ੍ਰਸਤੀ ਦਿੱਤੀ, ਜਿਸ ਕਾਰਨ ਪੰਜਾਬ ਵਿਚ ਨਸ਼ਾ ਵੱਡੇ ਪੱਧਰ 'ਤੇ ਫੈਲਿਆ। ਹੁਣ ਪੰਜਾਬ ਪੁਲਸ ਵਲੋਂ ਕੀਤੀ ਗਈ ਸਖ਼ਤੀ ਕਾਰਨ ਨਸ਼ਾ ਸਮੱਗਲਰ ਆਪਣੇ ਘਰਾਂ ਨੂੰ ਤਾਲੇ ਲਾ ਕੇ ਫ਼ਰਾਰ ਹੋ ਗਏ ਹਨ, ਜਿਸਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ । ਹਰਮੀਤ ਪਠਾਣਮਾਜਰਾ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਮੁਚੇ ਵਾਅਦੇ ਪੂਰੇ ਕੀਤੇ ਹਨ। ਇਹੀ ਕਾਰਨ ਹੈ ਕਿ ਅੱਜ ਪੰਜਾਬ ਅੰਦਰ ਦੂਸਰੀ ਪਾਰਟੀਆਂ ਦੇ ਨਾਮੋ ਨਿਸ਼ਾਨ ਮਿਟ ਗਏ ਹਨ। ਉਨਾ ਆਖਿਆ ਕਿ ਆਮ ਅਦਾਮੀ ਪਾਰਟੀ ਨੇ ਕੰਮ ਕਰਕੇ ਦਿਖਾਇਆ ਹੈ ਤੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਹਨ, ਜਿਸ ਕਾਰਨ ਅੱਜਦੂਸਰੀ ਪਾਰਟੀਆਂ ਦਾ ਵਜੂਦ ਪੁਰੀ ਤਰ੍ਹਾਂ ਖਤਮ ਹੋ ਗਿਆ ਹੈ।

Related Post