post

Jasbeer Singh

(Chief Editor)

Patiala News

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

post-img

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ -ਕਿਸਾਨ ਆਪਣੇ ਖੇਤਾਂ ਦਾ ਲਗਾਤਾਰ ਨਿਰੀਖਣ ਕਰਦੇ ਰਹਿਣ : ਮੁੱਖ ਖੇਤੀਬਾੜੀ ਅਫ਼ਸਰ -ਕਿਸਾਨ ਫ਼ਸਲ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦੇ ਹੱਲ ਲਈ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਨ ਪਟਿਆਲਾ, 14 ਜੁਲਾਈ 2025 : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਭਗ 90 ਫ਼ੀਸਦੀ ਰਕਬੇ ਵਿੱਚ ਝੋਨੇ ਦੀ ਫ਼ਸਲ ਲਗਭਗ 25-30 ਦਿਨਾਂ ਦੀ ਹੋਣ ਵਾਲੀ ਹੈ ਅਤੇ ਮੌਸਮ ਅਨੁਸਾਰ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਖੇਤਾਂ ਦਾ ਲਗਾਤਾਰ ਨਿਰੀਖਣ ਕਰਦੇ ਰਹਿਣ ਤਾਂ ਜੋ ਕਿਸੇ ਵੀ ਖੁਰਾਕੀ ਤੱਤ, ਬਿਮਾਰੀ ਅਤੇ ਕੀੜੇ ਮਕੌੜਿਆਂ ਦੀ ਸਮੱਸਿਆ ਨੂੰ ਸਮੇਂ ਰਹਿੰਦਿਆਂ ਹੱਲ ਕਰ ਲਿਆ ਜਾਵੇ । ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਖੇਤਾਂ ਵਿੱਚ ਜ਼ਿੰਕ ਦੀ ਘਾਟ, ਝੋਨੇ ਦੇ ਪੀਲ਼ੇਪਣ ਦੀ ਸਮੱਸਿਆ, ਬੂਟੇ ਦਾ ਨਾ ਵਧਣਾ, ਤਣੇ ਦਾ ਗਲਨਾ ਅਤੇ ਮਧਰੇਪਣ ਦੀ ਸਮੱਸਿਆ ਦੇਖਣ ਨੂੰ ਆ ਸਕਦੀ ਹੈ, ਅਜਿਹੀ ਸਥਿਤੀ ਵਿੱਚ ਕਿਸਾਨ ਘਬਰਾਉਣ ਨਾ ਅਤੇ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਅਫ਼ਸਰਾਂ ਨਾਲ ਤਾਲਮੇਲ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਕਿਸਾਨ 25 ਕਿੱਲੋ ਜ਼ਿੰਕ ਸਲਫੇਟ 21 ਫ਼ੀਸਦੀ ਦੀ ਵਰਤੋਂ ਕਰਨ ਅਤੇ ਜੇਕਰ ਝੋਨੇ ਵਿੱਚ ਕਾਲੀਆਂ ਜੜ੍ਹਾਂ ਨਜ਼ਰ ਆਉਣ ਤਾਂ ਖੇਤ ਦੇ ਪਾਣੀ ਨੂੰ ਸੁਕਾ ਕੇ ਬੂਟੇ ਨੂੰ ਹਵਾ ਲਗਵਾਈ ਜਾਵੇ ਤਾਂ ਜੋ ਬੂਟੇ ਨੂੰ ਆਕਸੀਜਨ ਦੀ ਮਾਤਰਾ ਪੂਰੀ ਹੋ ਸਕੇ। ਉਨ੍ਹਾਂ ਨੇ ਦੱਸਿਆ ਕਿ ਕਿਸੇ ਪ੍ਰਕਾਰ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਲਾਕ ਰਾਜਪੁਰਾ ਦੇ ਕਿਸਾਨ ਜਪਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ, ਰਾਜਪੁਰਾ (79735-74542), ਬਲਾਕ ਘਨੌਰ ਦੇ ਕਿਸਾਨ ਰਣਜੋਧ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਘਨੌਰ (99883-12299), ਬਲਾਕ ਪਟਿਆਲਾ ਦੇ ਕਿਸਾਨ ਗੁਰਮੀਤ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਪਟਿਆਲਾ (97791-60950), ਬਲਾਕ ਭੁਨਰਹੇੜੀ ਦੇ ਕਿਸਾਨ ਅਵਨਿੰਦਰ ਸਿੰਘ ਮਾਨ, ਬਲਾਕ ਖੇਤੀਬਾੜੀ ਅਫ਼ਸਰ, ਭੁਨਰਹੇੜੀ (80547-04471), ਬਲਾਕ ਨਾਭਾ ਦੇ ਕਿਸਾਨ ਜੁਪਿੰਦਰ ਸਿੰਘ ਗਿੱਲ, ਬਲਾਕ ਖੇਤੀਬਾੜੀ ਅਫ਼ਸਰ ਨਾਭਾ (97805-60004) ਅਤੇ ਬਲਾਕ ਸਮਾਣਾ ਦੇ ਕਿਸਾਨ ਸਤੀਸ਼ ਕੁਮਾਰ ਬਲਾਕ ਖੇਤੀਬਾੜੀ ਅਫ਼ਸਰ ਸਮਾਣਾ (97589-00047) ਨਾਲ ਸੰਪਰਕ ਕਰ ਸਕਦੇ ਹਨ।

Related Post