post

Jasbeer Singh

(Chief Editor)

Punjab

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਾਦ ਡੀਲਰਾਂ ਦੀ ਚੈਕਿੰਗ

post-img

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਾਦ ਡੀਲਰਾਂ ਦੀ ਚੈਕਿੰਗ ਸੰਗਰੂਰ/ਲਹਿਰਾ/ਸੁਨਾਮ ਊਧਮ ਸਿੰਘ ਵਾਲਾ, 11 ਨਵੰਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਵੱਲੋਂ ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਤਹਿਤ ਚੌਕਸੀ ਟੀਮਾਂ ਦੁਆਰਾ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਜਾਰੀ ਹੈ ਅਤੇ ਡੀਲਰਾਂ ਨੂੰ ਡੀ. ਏ. ਪੀ. ਖਾਦ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ ਜਾ ਰਹੇ ਹਨ । ਅੱਜ ਸੰਗਰੂਰ, ਲਹਿਰਾ, ਸੁਨਾਮ ਵਿਖੇ ਵੱਖ ਵੱਖ ਖਾਦ ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਅੰਦਰ ਚੈਕਿੰਗ ਪ੍ਰਕਿਰਿਆ ਦੀ ਅਗਵਾਈ ਕਰਦਿਆਂ ਖੇਤੀਬਾੜੀ ਵਿਕਾਸ ਅਧਿਕਾਰੀਆਂ ਨੇ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਖਰੀਦਦਾਰ ਦੁਆਰਾ ਖਰੀਦੀ ਜਾਣ ਵਾਲੀ ਵਸਤੂ ਦਾ ਬਿੱਲ ਜਰੂਰ ਦਿੱਤਾ ਜਾਵੇ ਅਤੇ ਡੀਏਪੀ ਖਾਦ ਦੀ ਵਿਕਰੀ ਦੌਰਾਨ ਬੇਲੋੜੀਆਂ ਵਸਤੂਆਂ ਟੈਗ ਨਾ ਕੀਤੀਆਂ ਜਾਣ । ਇਸ ਸਬੰਧ ਵਿੱਚ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਕੋਈ ਵੀ ਅਜਿਹਾ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਸਬੰਧਤ ਡੀਲਰ ਖਿਲਾਫ ਕਨੂੰਨੀ ਕਾਰਵਾਈ ਕੀਤੀ ਜਾਵੇਗੀ ।

Related Post