ਡੀ ਸੀ ਦਫ਼ਤਰ ਪਟਿਆਲਾ ਵਿੱਚ ਏਆਈ ਆਧਾਰਿਤ ਬ੍ਰੈਸਟ ਕੈਂਸਰ ਸਕ੍ਰੀਨਿੰਗ ਕੈਂਪ ਆਯੋਜਿਤ
- by Jasbeer Singh
- January 19, 2026
ਡੀ ਸੀ ਦਫ਼ਤਰ ਪਟਿਆਲਾ ਵਿੱਚ ਏਆਈ ਆਧਾਰਿਤ ਬ੍ਰੈਸਟ ਕੈਂਸਰ ਸਕ੍ਰੀਨਿੰਗ ਕੈਂਪ ਆਯੋਜਿਤ ਡਾ. ਸੁਨੰਦਾ ਗ੍ਰੋਵਰ ਅਤੇ ਡਾ. ਪਰਨੀਤ ਕੌਰ ਦੀ ਦੇਖ-ਰੇਖ ਹੇਠ ਬ੍ਰੈਸਟ ਕੈਂਸਰ ਕੈਂਪ ਸਫਲ ਸਮੇਂ ਸਿਰ ਜਾਂਚ ਨਾਲ ਬ੍ਰੈਸਟ ਕੈਂਸਰ ਤੋਂ ਬਚਾਅ ਸੰਭਵ: ਡਾਕਟਰ ਪਰਨੀਤ ਕੌਰ ਪਟਿਆਲਾ, 19 ਜਨਵਰੀ 2026 : ਮਹਿਲਾਵਾਂ ਦੀ ਸਿਹਤ ਸੁਰੱਖਿਆ ਅਤੇ ਬ੍ਰੈਸਟ ਕੈਂਸਰ ਵਰਗੀ ਗੰਭੀਰ ਬਿਮਾਰੀ ਦੀ ਸਮੇਂ ਸਿਰ ਪਛਾਣ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਇੱਕ ਵਿਸ਼ੇਸ਼ ਏਆਈ ਆਧਾਰਿਤ ਥਰਮਲਾਈਟਿਕਸ ਬ੍ਰੈਸਟ ਕੈਂਸਰ ਸਕ੍ਰੀਨਿੰਗ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਮਹਿਲਾ ਕਰਮਚਾਰੀਆਂ ਵਿੱਚ ਬ੍ਰੈਸਟ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਬਿਨਾਂ ਦਰਦ, ਸੁਰੱਖਿਅਤ ਅਤੇ ਆਧੁਨਿਕ ਤਕਨੀਕ ਰਾਹੀਂ ਮੁੱਢਲੇ ਪੜਾਅ ’ਤੇ ਬਿਮਾਰੀ ਦੀ ਪਛਾਣ ਕਰਨਾ ਸੀ । ਇਸ ਸਕ੍ਰੀਨਿੰਗ ਕੈਂਪ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੇ ਸਟਾਫ਼ ਤੋਂ ਇਲਾਵਾ ਹੋਰ ਸੰਬੰਧਤ ਸਰਕਾਰੀ ਦਫ਼ਤਰਾਂ ਵਿੱਚ ਮਹਿਲਾ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਅਧਿਕਾਰੀਆਂ ਦੀ ਰਿਪੋਰਟ ਮੁਤਾਬਿਕ ਇਕ ਕੇਸ ਪੋਜ਼ੀਟਿਵ ਆਇਆ ਸੀ ਜਿਸਨੂੰ ਪਟਿਆਲਾ ਦੇ ਮਾਤਾ ਕੌਸ਼ਲਿਆ ਹਸਪਤਾਲ ਦੇ ਵਿਚ ਰੈਫਰ ਕਰ ਦਿੱਤਾ ਗਿਆ ਹੈ । ਇਹ ਥਰਮਲਾਈਟਿਕਸ ਤਕਨੀਕ, ਜੋ ਕਿ ਏਆਈ ਆਧਾਰਿਤ ਹੈ, ਸਰੀਰ ਦੇ ਤਾਪਮਾਨ ਦੇ ਪੈਟਰਨਜ਼ ਦਾ ਵਿਸ਼ਲੇਸ਼ਣ ਕਰਕੇ ਸੰਭਾਵਿਤ ਅਸਧਾਰਣਤਾਵਾਂ ਦੀ ਪਛਾਣ ਕਰਦੀ ਹੈ। ਇਹ ਤਕਨੀਕ ਬਿਨਾਂ ਰੇਡੀਏਸ਼ਨ ਦੇ, ਬਿਨਾਂ ਦਰਦ ਅਤੇ ਬਿਨਾਂ ਕਿਸੇ ਸਾਈਡ ਇਫੈਕਟ ਦੇ ਸਕ੍ਰੀਨਿੰਗ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ। ਕੈਂਪ ਦੀ ਸਮੂਹ ਪ੍ਰਬੰਧਕੀ ਅਤੇ ਚਿਕਿਤਸਕ ਦੇਖ-ਰੇਖ ਜ਼ਿਲ੍ਹਾ ਡਿਪਟੀ ਹੈਲਥ ਅਫ਼ਸਰ ਡਾ. ਸੁਨੰਦਾ ਗ੍ਰੋਵਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਤ੍ਰਿਪੜੀ ਡਾ. ਪਰਨੀਤ ਕੌਰ ਵੱਲੋਂ ਕੀਤੀ ਗਈ। ਉਨ੍ਹਾਂ ਨੇ ਕੈਂਪ ਦੌਰਾਨ ਮੌਜੂਦ ਮਹਿਲਾਵਾਂ ਨਾਲ ਗੱਲਬਾਤ ਕਰਦੇ ਹੋਏ ਬ੍ਰੈਸਟ ਕੈਂਸਰ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਦੇ ਉਪਾਅ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਬ੍ਰੈਸਟ ਕੈਂਸਰ ਦੀ ਸ਼ੁਰੂਆਤੀ ਪੜਾਅ ’ਤੇ ਪਛਾਣ ਹੋ ਜਾਣ ਨਾਲ ਇਲਾਜ ਸੰਭਵ ਅਤੇ ਜ਼ਿਆਦਾ ਪ੍ਰਭਾਵਸ਼ਾਲੀ ਹੁੰਦਾ ਹੈ। ਡਾ. ਸੁਨੰਦਾ ਗ੍ਰੋਵਰ ਨੇ ਕਿਹਾ ਕਿ ਮਹਿਲਾਵਾਂ ਨੂੰ ਆਪਣੀ ਸਿਹਤ ਪ੍ਰਤੀ ਜ਼ਿੰਮੇਵਾਰ ਰਹਿਣਾ ਚਾਹੀਦਾ ਹੈ ਅਤੇ ਨਿਯਮਿਤ ਤੌਰ ’ਤੇ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਅਜਿਹੇ ਕੈਂਪ ਲਗਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਕੰਮਕਾਜੀ ਮਹਿਲਾਵਾਂ ਤੱਕ ਸਿਹਤ ਸਹੂਲਤਾਂ ਪਹੁੰਚ ਸਕਣ। ਡਾ. ਪਰਨੀਤ ਕੌਰ ਨੇ ਕਿਹਾ ਕਿ ਥਰਮਲਾਈਟਿਕਸ ਵਰਗੀ ਆਧੁਨਿਕ ਤਕਨੀਕ ਬ੍ਰੈਸਟ ਕੈਂਸਰ ਦੀ ਸਕ੍ਰੀਨਿੰਗ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਕੈਂਪ ਵਿੱਚ ਸ਼ਾਮਲ ਹੋਈਆਂ ਮਹਿਲਾਵਾਂ ਨੇ ਇਸ ਪਹਿਲ ਦੀ ਸਾਰਾਹਨਾ ਕੀਤੀ ਅਤੇ ਕਿਹਾ ਕਿ ਅਜਿਹੇ ਕੈਂਪ ਉਨ੍ਹਾਂ ਨੂੰ ਆਪਣੀ ਸਿਹਤ ਬਾਰੇ ਸੋਚਣ ਅਤੇ ਜਾਗਰੂਕ ਹੋਣ ਦਾ ਮੌਕਾ ਦਿੰਦੇ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਅਤੇ ਸੰਸਥਾਵਾਂ ਵਿੱਚ ਇਸ ਤਰ੍ਹਾਂ ਦੇ ਸਕ੍ਰੀਨਿੰਗ ਕੈਂਪ ਆਯੋਜਿਤ ਕੀਤੇ ਜਾਣਗੇ, ਤਾਂ ਜੋ ਮਹਿਲਾਵਾਂ ਨੂੰ ਬ੍ਰੈਸਟ ਕੈਂਸਰ ਤੋਂ ਬਚਾਅ ਅਤੇ ਸਮੇਂ ਸਿਰ ਇਲਾਜ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਅਭਿਦੀਪ ਕੌਰ, ਸਟਾਫ਼ ਨਰਸ ਕਮਲਪ੍ਰੀਤ ਕੌਰ , ਨੇਵਿਗੇਟਰ ਸੋਨੀਆ, ਟੈਕਨੀਸ਼ੀਅਨ ਸ਼ੈਲੀ ਵਾਲੀਆ ਨੇ ਪੂਰੀ ਤਨਦੇਹੀ, ਮਿਹਨਤ ਅਤੇ ਸੇਵਾ ਭਾਵ ਨਾਲ ਆਪਣੀ ਡਿਊਟੀ ਨਿਭਾਈ। ਉਨ੍ਹਾਂ ਵੱਲੋਂ ਸਕ੍ਰੀਨਿੰਗ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਸੰਪੰਨ ਕੀਤਾ ਗਿਆ ਅਤੇ ਮਹਿਲਾਵਾਂ ਨੂੰ ਹਰ ਪੜਾਅ ’ਤੇ ਸਹਿਯੋਗ ਅਤੇ ਮਾਰਗਦਰਸ਼ਨ ਦਿੱਤਾ ਗਿਆ, ਜਿਸ ਨਾਲ ਕੈਂਪ ਸਫਲਤਾਪੂਰਕ ਸੰਪੰਨ ਹੋ ਸਕਿਆ। ਕੈਂਪ ਵਿੱਚ ਭਾਗ ਲੈਣ ਵਾਲੀਆਂ ਮਹਿਲਾਵਾਂ ਨੇ ਸਿਹਤ ਵਿਭਾਗ ਦੀ ਇਸ ਪਹਿਲ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਅਜਿਹੇ ਕੈਂਪ ਉਨ੍ਹਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਬਣਾਉਂਦੇ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਅਤੇ ਸੰਸਥਾਵਾਂ ਵਿੱਚ ਇਸ ਤਰ੍ਹਾਂ ਦੇ ਏਆਈ ਆਧਾਰਿਤ ਸਕ੍ਰੀਨਿੰਗ ਕੈਂਪ ਲਗਾਏ ਜਾਣਗੇ ਤਾਂ ਜੋ ਮਹਿਲਾਵਾਂ ਨੂੰ ਬ੍ਰੈਸਟ ਕੈਂਸਰ ਵਰਗੀ ਬਿਮਾਰੀ ਤੋਂ ਬਚਾਅ ਅਤੇ ਸਮੇਂ ਸਿਰ ਇਲਾਜ ਲਈ ਪ੍ਰੇਰਿਤ ਕੀਤਾ ਜਾ ਸਕੇ ।
