post

Jasbeer Singh

(Chief Editor)

Punjab

ਏ. ਆਈ. ਜਨਰੇਟਡ ਵੀਡੀਓਜ ਨੇ ਪਹੁੰਚਾਈ ਧਾਰਮਿਕ ਭਾਵਨਾਵਾਂ ਨੂੰ ਠੇਸ

post-img

ਏ. ਆਈ. ਜਨਰੇਟਡ ਵੀਡੀਓਜ ਨੇ ਪਹੁੰਚਾਈ ਧਾਰਮਿਕ ਭਾਵਨਾਵਾਂ ਨੂੰ ਠੇਸ ਅੰਮ੍ਰਿਤਸਰ, 16 ਫਰਵਰੀ 2026 : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਇਕ ਨੌਜਵਾਨ ਦੇ ਜੁੱਤੀਆਂ ਸਮੇਤ ਏ. ਆਈ. ਜਨਰੇਟਡ ਵੀਡੀਓ ਵਿਚ ਦਿਖਾਈ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਅਜਿਹਾ ਕਰਨ ਤੇ ਕਰ ਲਿਆ ਗਿਆ ਹੈ ਕੇਸ ਦਰਜ ਮਿਲੀ ਜਾਣਕਾਰੀ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ ਤਿੰਨ ਆਰਟੀਫੀਸ਼ੀਅਲ ਇੰਟੈਲੀਜੈਂਸ ਜਨਰੇਟਿਡ ਵਿਵਾਦਿਤ ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੇ ਸਖ਼ਤ ਕਾਰਵਾਈ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿ਼ਕਾਇਤ `ਤੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਭਾਰਤੀ ਨਿਆ ਸੰਹਿਤਾ ਦੀਆਂ ਧਾਰਾਵਾਂ 299, 353 (2) ਅਤੇ 353 (3) ਤਹਿਤ ਕੇਸ ਦਰਜ ਕੀਤਾ ਗਿਆ ਹੈ। ਕੀ ਕੀ ਦਿਖਾਇਆ ਗਿਆ ਹੈ ਤਿੰਨੋਂ ਵੀਡੀਓਜ਼ ਵਿਚ ਜਾਣਕਾਰੀ ਅਨੁਸਾਰ ਜੋ ਤਿੰਨ ਆਰਟੀਸਿ਼ੀਅਲ ਇੰਟੈਲੀਜੈਂਸ ਜਨਰੇਟਿਡ ਵਿਵਾਦਤ ਵੀਡੀਓਜ ਸਾਹਮਣੇ ਆਈਆਂ ਹਨ ਵਿਚ ਇਕ ਵੀਡੀਓ ਵਿੱਚ ਇੱਕ ਨੌਜਵਾਨ ਨੂੰ ਪਵਿੱਤਰ ਪਰਿਕਰਮਾ ਵਿੱਚ ਜੁੱਤੀਆਂ ਪਾ ਕੇ ਖੜ੍ਹਾ ਦਿਖਾਇਆ ਗਿਆ ਹੈ। ਇੰਨਾ ਹੀ ਨਹੀਂ ਵੀਡੀਓ ਵਿੱਚ ਇੱਕ ਕਾਰ ਨੂੰ ਪਰਿਕਰਮਾ ਦੇ ਅੰਦਰ ਦਾਖਲ ਹੁੰਦੇ ਦਿਖਾਇਆ ਗਿਆ,ਜਿਸ ਵਿੱਚ ਬੈਠ ਕੇ ਉਹ ਨੌਜਵਾਨ ਬਾਹਰ ਜਾਂਦਾ ਨਜ਼ਰ ਆਉਂਦਾ ਹੈ। ਜਦਕਿ ਦੂਜੀ ਵੀਡੀਓ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਸਰੂਪ ਅਤੇ ਦ੍ਰਿਸ਼ਾਂ ਨੂੰ ਰਾਹੀਂ ਬਦਲ ਕੇ ਪੇਸ਼ ਕੀਤਾ ਗਿਆ ਹੈ, ਜੋ ਸਿੱਖ ਰਹਿਤ ਮਰਿਆਦਾ ਦੇ ਸਖ਼ਤ ਖਿਲਾਫ਼ ਹੈ। ਐਸ. ਜੀ. ਪੀ. ਸੀ. ਨੇ ਪੁਲਸ ਨੂੰ ਦੇ ਦਿੱਤੇ ਹਨ ਸੋਸ਼ਲ ਮੀਡੀਆ ਲਿੰਕ ਤੀਜੀ ਵੀਡੀਓ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਇੱਕ ਜੋੜੇ ਨੂੰ ਬਹੁਤ ਹੀ ਇਤਰਾਜ਼ਯੋਗ ਹਰਕਤਾਂ ਕਰਦੇ ਦਿਖਾਇਆ ਗਿਆ ਹੈ,ਜਿਸ ਕਾਰਨ ਸੰਗਤ ਵਿੱਚ ਭਾਰੀ ਰੋਸ ਹੈ । ਐਸ. ਜੀ. ਪੀ. ਸੀ. ਨੇ ਇਨ੍ਹਾਂ ਵੀਡੀਓਜ਼ ਦੇ ਵਾਇਰਲ ਹੋਣ ਤੋਂ ਤੁਰੰਤ ਬਾਅਦ ਪੁਲਿਸ ਕਮਿਸ਼ਨਰ ਨੂੰ ਦੋ ਵੱਖ-ਵੱਖ ਸਿ਼ਕਾਇਤਾਂ ਦਿੱਤੀਆਂ ਸਨ। ਕਮੇਟੀ ਨੇ ਉਹ ਇੰਸਟਾਗ੍ਰਾਮ ਲਿੰਕ ਵੀ ਪੁਲਿਸ ਨੂੰ ਸੌਂਪੇ ਹਨ ਜਿੱਥੋਂ ਇਹ ਸਮੱਗਰੀ ਅਪਲੋਡ ਕੀਤੀ ਗਈ ਸੀ । ਐਸ. ਜੀ. ਪੀ. ਸੀ. ਨੇ ਕੀਤਾ ਹੋਇਆ ਹੈ ਵਿਸ਼ੇਸ਼ ਉਪ-ਕਮੇਟੀ ਦਾ ਗਠਨ ਏ. ਆਈ. ਤਕਨੀਕ ਰਾਹੀਂ ਸਿੱਖ ਇਤਿਹਾਸ ਅਤੇ ਮਰਿਆਦਾ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਵੱਧਦੇ ਮਾਮਲਿਆਂ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਇੱਕ ਵਿਸ਼ੇਸ਼ ਉਪ-ਕਮੇਟੀ ਦਾ ਗਠਨ ਕੀਤਾ ਹੋਇਆ ਹੈ। 13 ਅਕਤੂਬਰ 2025 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ, ਇਹ ਕਮੇਟੀ ਮਾਹਿਰਾਂ ਦੀ ਸਲਾਹ ਲੈ ਕੇ ਅਜਿਹੇ ਡਿਜੀਟਲ ਕੰਟੈਂਟ `ਤੇ ਰੋਕ ਲਗਾਉਣ ਲਈ ਠੋਸ ਨੀਤੀ ਤਿਆਰ ਕਰ ਰਹੀ ਹੈ ਤਾਂ ਜੋ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਾ ਹੋ ਸਕੇ ।

Related Post

Instagram