ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਸੁਤੰਤਰਤਾ ਸੰਗਰਾਮੀ ਸੰਤੋਖ ਸਿੰਘ ਮਾਰਗ ਦਾ ਉਦਘਾਟਨ
- by Jasbeer Singh
- February 12, 2026
ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਸੁਤੰਤਰਤਾ ਸੰਗਰਾਮੀ ਸੰਤੋਖ ਸਿੰਘ ਮਾਰਗ ਦਾ ਉਦਘਾਟਨ ਪਟਿਆਲਾ , 12 ਫਰਵਰੀ 2026 : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਸੁਤੰਤਰਤਾ ਸੰਗਰਾਮੀ ਸ੍ਰ ਸੰਤੋਖ ਸਿੰਘ ਮਾਰਗ ਦਾ ਵਿਧਿਵਤ ਉਦਘਾਟਨ ਕੀਤਾ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀ ਅਤੇ ਇਲਾਕਾ ਵਾਸੀ ਹਾਜ਼ਰ ਰਹੇ। ਰਿਬਨ ਕੱਟਣ ਦੀ ਰਸਮ ਤੋਂ ਬਾਅਦ ਸੁਤੰਤਰਤਾ ਸੰਗਰਾਮੀਆਂ ਦੀ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ । ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਸੰਤੋਖ ਸਿੰਘ ਵਰਗੇ ਮਹਾਨ ਯੋਧਿਆਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਇਹ ਇੱਕ ਛੋਟਾ ਜਿਹਾ ਯਤਨ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਉਨ੍ਹਾਂ ਦਾ ਯੋਗਦਾਨ ਸਾਡੀ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਣਾ ਸਰੋਤ ਰਹੇਗਾ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਇਤਿਹਾਸਕ ਸ਼ਖਸੀਅਤਾਂ ਨੂੰ ਸਨਮਾਨ ਦੇਣਾ ਸਾਡੀ ਜ਼ਿੰਮੇਵਾਰੀ ਹੈ।ਇਸ ਮਾਰਗ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਸੁਵਿਧਾ ਮਿਲੇਗੀ ਅਤੇ ਸ਼ਹਿਰ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ । ਇਸ ਮੌਕੇ ਗੁਰਪ੍ਰੀਤ ਸਿੰਘ ਕੋਹਲੀ, ਜਿਲ੍ਹਾ ਪ੍ਰਧਾਨ ਸ੍ਰ ਅਮਰਪ੍ਰੀਤ ਸਿੰਘ , ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ 234 (ਰਜਿਸਟਰਡ) , ਵਾਰਡ ਨੰਬਰ 46 ਤੋਂ ਐਮ ਸੀ ਜਗਤਾਰ ਸਿੰਘ ਤਾਰੀ, ਵਾਰਡ ਨੰਬਰ 51 ਤੋਂ ਐਮ ਸੀ ਕਿਰਨ ਅਹੂਜਾ ਅਤੇ ਜਸਬੀਰ ਸਿੰਘ ਬਿੱਟੂ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ ।
