ਅਜਨਾਲਾ ਅਦਾਲਤ ਨੇ ਦਿੱਤਾ ਅੰਮ੍ਰਿਤਪਾਲ ਦਾ ਜੁਡੀਸ਼ੀਅਲ ਰਿਮਾਂਡ ਅੰਮ੍ਰਿਤਸਰ, 25 ਅਪ੍ਰੈਲ 2026 : ਪੰਜਾਬ ਦੇ ਜਿ਼ਲਾ ਅੰਮ੍ਰਿਤਸਰ ਦੇ ਸ਼ਹਿਰ ਅਜਨਾਲਾ ਵਿਖੇ ਬਣੀ ਅਦਾਲਤ ਵਿਚ ਅੰਮ੍ਰਿਤਪਾਲ ਸਿੰਘ ਦਾ ਪੇਸ਼ੀ ਦੌਰਾਨ ਜੁਡੀਸ਼ੀਅਲ ਰਿਮਾਂਡ ਦੇ ਦਿੱਤਾ ਗਿਆ ਹੈ। ਕਿੰਨੇ ਤੱਕ ਦਾ ਦਿੱਤਾ ਗਿਆ ਹੈ ਰਿਮਾਂਡ ਮਿਲੀ ਜਾਣਕਾਰੀ ਅਨੁਸਾਰ `ਵਾਰਿਸ ਪੰਜਾਬ ਦੇ` ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਜੋ ਅੱਜ ਇਕ ਪੇਸ਼ੀ ਵੀਡੀਓ ਕਾਨਫਰੈਂਸਿੰਗ ਰਾਹੀਂ ਅਜਨਾਲਾ ਅਦਾਲਤ ਵਿੱਚ ਹੋਈ ਦੇ ਚਲਦਿਆਂ ਅਦਾਲਤ ਵਲੋਂ ਅੰਮ੍ਰਿਤਪਾਲ ਸਿੰਘ ਦੇ ਜੁਡੀਸ਼ੀਅਲ ਰਿਮਾਂਡ ਵਿਚ ਵਾਧਾ ਕਰਦਿਆ 30 ਅਪੈ੍ਰਲ ਤੱਕ ਦਾ ਵਾਧਾ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਪਹਿਲਾਂ ਮਿਲੇ ਦੋ ਦਿਨ ਦੇ ਰਿਮਾਂਡ ਦੇ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।
