
ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਦਾ ਅਜਨਾਲਾ ਕੋਰਟ ਨੇ ਦਿੱਤਾ ਪੁਲੀਸ ਨੂੰ ਚਾਰ ਦਿਨਾ ਰਿਮਾਂਡ
- by Jasbeer Singh
- March 21, 2025

ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਦਾ ਅਜਨਾਲਾ ਕੋਰਟ ਨੇ ਦਿੱਤਾ ਪੁਲੀਸ ਨੂੰ ਚਾਰ ਦਿਨਾ ਰਿਮਾਂਡ ਅੰਮ੍ਰਿਤਸਰ/ਅਜਨਾਲਾ, 21 ਮਾਰਚ : ਕੌਮੀ ਸੁਰੱਖਿਆ ਐਕਟ (ਐਨ. ਐਸ. ਏ.) ਹਟਾਏ ਜਾਣ ਮਗਰੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵਾਪਸ ਪੰਜਾਬ ਲਿਆਂਦੇ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਸ ਨੇ ਉਨ੍ਹਾਂ ਦਾ ਚਾਰ ਦਿਨਾ ਰਿਮਾਂਡ ਹਾਸਲ ਕਰ ਲਿਆ ਹੈ, ਜਦੋਂ ਕਿ ਪੁਲਸ ਵਲੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ। ਦੱਸਣਯੋਗ ਹੈ ਕਿ ਪੰਜਾਬੁ ਪੁਲਸ ਵਲੋਂ ਮੁਲਜ਼ਮਾਂ ਕੋਲੋਂ ਮੋਬਾਇਲ ਤੇ ਹਥਿਆਰ ਬਰਾਮਦ ਕਰਨ ਦੀ ਦਲੀਲ ਦਿੱਤੀ ਗਈ ਸੀ। ਅੰਮ੍ਰਿ਼ਤਪਾਲ ਦੇ ਜਿਨ੍ਹਾਂ ਚਾਰ ਸਾਥੀਆਂ ਦਾ ਚਾਰ ਦਿਨ ਦਾ ਰਿਮਾਂਡ ਮਿਲਿਆ ਹੈ ਨੂੰ ਹੁਣ 25 ਮਾਰਚ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ । ਡੀ. ਐੱਸ. ਪੀ. ਇੰਦਰਜੀਤ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਪੁੱਛਗਿੱਛ ਵਾਸਤੇ ਚਾਰ ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਜਨਾਲਾ ਪੁਲਸ ਸਟੇਸ਼ਨ ’ਤੇ ਹਮਲੇ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਐਫ. ਆਈ. ਆਰ. 39 ਦੇ ਸਬੰਧ ਵਿੱਚ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ । ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਗਏ ਸੱਤ ਮੁਲਜ਼ਮਾਂ ਵਿਚ ਬਸੰਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਗਿੱਲ, ਸਰਬਜੀਤ ਸਿੰਘ ਕਲਸੀ ਉਰਫ ਦਲਜੀਤ ਸਿੰਘ, ਗੁਰਿੰਦਰ ਪਾਲ ਸਿੰਘ ਔਜਲਾ, ਹਰਜੀਤ ਸਿੰਘ ਉਰਫ ਚਾਚਾ ਅਤੇ ਕੁਲਵੰਤ ਸਿੰਘ ਸ਼ਾਮਲ ਹਨ। ਇਨ੍ਹਾਂ ਖਿਲਾਫ਼ 23 ਫਰਵਰੀ 2023 ਨੂੰ ਅਜਨਾਲਾ ਪੁਲਸ ਸਟੇਸ਼ਨ ’ਤੇ ਹਮਲੇ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਸੀ । ਮੁਲਜ਼ਮਾਂ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕਰਨ ਮੌਕੇ ਇਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਥੇ ਮੌਜੂਦ ਸਨ, ਹਾਲਾਂਕਿ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ, ਜਿਨ੍ਹਾਂ ਖਿਲਾਫ਼ ਐੱਨ. ਐੱਸ. ਏ. ਦੀ ਮਿਆਦ ਖਤਮ ਹੋ ਗਈ ਸੀ ਅਤੇ ਇਸ ਵਿੱਚ ਹੋਰ ਵਾਧਾ ਨਹੀਂ ਕੀਤਾ ਗਿਆ ਹੈ, ਨੂੰ ਪਹਿਲਾਂ ਦਿੱਲੀ ਤੇ ਉਥੋਂ ਸੜਕ ਰਸਤੇ ਅੰਮ੍ਰਿਤਸਰ ਤੇ ਅੱਗੇ ਅਜਨਾਲਾ ਲਿਆਂਦਾ ਗਿਆ ਹੈ। ਇਨ੍ਹਾਂ ਨੂੰ ਲੈਣ ਲਈ ਅੰਮ੍ਰਿਤਸਰ ਤੋਂ ਐੱਸ. ਪੀ. ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਵੱਡੀ ਪੁਲੀਸ ਟੀਮ ਅਸਾਮ ਗਈ ਸੀ। ਪੁਲੀਸ ਟੀਮ ਨੇ ਲੰਘੇ ਦਿਨ ਇਨ੍ਹਾਂ ਸੱਤ ਮੁਲਜ਼ਮਾਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਅ ਕੀਤੇ ਜਾਣ ਮਗਰੋਂ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ। ਇਨ੍ਹਾਂ ਨੂੰ ਅਸਾਮ ਤੋਂ ਵੱਖ ਵੱਖ ਉਡਾਨਾਂ ਰਾਹੀਂ ਪਹਿਲਾਂ ਦਿੱਲੀ ਤੇ ਅੱਗੇ ਸੜਕ ਮਾਰਗ ਰਾਹੀਂ ਅੰਮ੍ਰਿਤਸਰ ਲਿਆਂਦਾ ਗਿਆ।
Related Post
Popular News
Hot Categories
Subscribe To Our Newsletter
No spam, notifications only about new products, updates.