July 6, 2024 00:47:18
post

Jasbeer Singh

(Chief Editor)

Patiala News

ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ

post-img

ਪਟਿਆਲਾ, 6 ਮਈ (ਜਸਬੀਰ)-ਪਟਿਆਲਾ ਲੋਕ ਸਭਾ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਿਸ ਤਰ੍ਹਾਂ ਵਿਕਾਸ ਕਾਰਜ ਹੋਏ ਹਨ, ਉਸਦੇ ਆਧਾਰ ’ਤੇ ਹੁਣ ਪੰਜਾਬ ਦੇ ਲੋਕਾਂ ਲਈ ਸਿਰਫ ਅਕਾਲੀ ਦਲ ਹੀ ਉਮੀਦ ਦੀ ਕਿਰਨ ਹੈ। ਐਨ.ਕੇ.ਸਰਮਾ ਅੱਜ ਪਿੰਡ ਮੈਸ, ਦਾਣਾ ਮੰਡੀ ਭਾਦਸੋਂ, ਪਿੰਡ ਦੁੱਲਤੀ, ਨਰਾਤਾ ਕਲੋਨੀ, ਯੰਗ ਫਾਰਮ ਭਾਦਸੋਂ ਵਿਖੇ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਸਰਮਾ ਨੇ ਅੱਜ ਭਾਦਸੋਂ ਵਿੱਚ ਚੋਣ ਦਫਤਰ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹਵਾਈ ਅੱਡੇ ਦਾ ਨਿਰਮਾਣ, ਆਧੁਨਿਕ ਤਕਨੀਕ ਨਾਲ ਸੜਕਾਂ ਦਾ ਨਿਰਮਾਣ, ਥਰਮਲ ਪਲਾਂਟ ਨਿਰਮਾਣ, ਆਈ.ਟੀ ਸਿਟੀ, ਮੈਡੀਸਿਟੀ ਸਿਟੀ ਆਦਿ ਦਾ ਨਿਰਮਾਣ ਹੋਇਆ। ਪਿਛਲੇ ਕਰੀਬ ਅੱਠ ਸਾਲਾਂ ਤੋਂ ਪੰਜਾਬ ਦਾ ਵਿਕਾਸ ਰੁਕ ਗਿਆ ਹੈ। ਪੰਜਾਬ ਦੇ ਲੋਕ ਦੋ ਵਾਰ ਸਿਆਸਤ ਤਜਰਬਾ ਕਰਕੇ ਦੇਖ ਚੁੱਕੇ ਹਨ। ਹੁਣ ਉਹ ਇਸ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੰਨ ਚੁੱਕੇ ਹਨ ਕਿ ਸੂਬੇ ਦਾ ਵਿਕਾਸ ਸ੍ਰੋਮਣੀ ਅਕਾਲੀ ਦਲ ਨਾਲ ਹੀ ਸੰਭਵ ਹੈ। ਸਰਮਾ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਚਲਾਈ ਜਾ ਰਹੀ ਪੰਜਾਬ ਬਚਾਓ ਯਾਤਰਾ ਵਿੱਚ ਲੋਕਾਂ ਦਾ ਭਾਰੀ ਇਕੱਠ ਹੋ ਰਿਹਾ ਹੈ, ਉਸ ਤੋਂ ਸਾਫ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਹੁਣ ਸਿਰਫ ਅਜਿਹੇ ਆਗੂਆਂ ਨੂੰ ਵਾਗਡੋਰ ਸੌਂਪਣਾ ਚਾਹੁੰਦੇ ਹਨ ਜੋ ਕੇਂਦਰ ’ਚ ਪੰਜਾਬ ਦੇ ਹੱਕਾਂ ਦੀ ਆਵਾਜ ਬੁਲੰਦ ਕਰਨ। ਪ੍ਰੋਗਰਾਮਾਂ ਦੌਰਾਨ ‘ਆਪ’ ਆਗੂਆਂ ਯਾਦਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਨੇ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸਾਮਲ ਹੋਣ ਦਾ ਐਲਾਨ ਕੀਤਾ। ਐਨ.ਕੇ. ਸਰਮਾ ਨੇ ‘ਆਪ’ ਛੱਡਣ ਵਾਲੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Related Post