ਅਕਾਲੀ ਦਲ ਦਾ ਵੱਡਾ ਐਲਾਨ, ਪੰਜਾਬ 'ਚ AAP ਸਰਕਾਰ ਖਿਲਾਫ਼ ਦਿੱਤੇ ਜਾਣਗੇ ਜ਼ਿਲ੍ਹਾ ਪੱਧਰੀ ਧਰਨੇ
- by Jasbeer Singh
- September 7, 2024
ਅਕਾਲੀ ਦਲ ਦਾ ਵੱਡਾ ਐਲਾਨ, ਪੰਜਾਬ 'ਚ AAP ਸਰਕਾਰ ਖਿਲਾਫ਼ ਦਿੱਤੇ ਜਾਣਗੇ ਜ਼ਿਲ੍ਹਾ ਪੱਧਰੀ ਧਰਨੇ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੀ ਅਸਫਲਤਾ ਕਾਰਣ ਪੰਜਾਬ ਦੋ ਦਹਾਕੇ ਪਛੜ ਗਿਆ: ਬਲਵਿੰਦਰ ਸਿੰਘ ਭੂੰਦੜ ਚੰਡੀਗੜ੍ਹ, 7 ਸਤੰਬਰ: ਸ਼੍ਰੋਮਣੀ ਅਕਾਲੀ ਦਲ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਬੇਨਕਾਬ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਧਰਨੇ ਦੇਵੇਗਾ । ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਧਰਨੇ 10 ਸਤੰਬਰ ਨੂੰ ਲੁਧਿਆਣਾ ਤੋਂ ਸ਼ੁਰੂ ਹੋਣਗੇ ਜਿਸ ਮਗਰੋਂ 11 ਨੂੰ ਫਿਰੋਜ਼ਪੁਰ, 12 ਨੂੰ ਫਾਜ਼ਿਲਕਾ, 13 ਨੂੰ ਮੋਗਾ, 16 ਨੂੰ ਸ੍ਰੀ ਮੁਕਤਸਰ ਸਾਹਿਬ, 17 ਨੂੰ ਬਠਿੰਡਾ, 18 ਨੂੰ ਮਾਨਸਾ, 20 ਨੂੰ ਬਰਨਾਲਾ ਅਤੇ 23 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ । ਉਹਨਾਂ ਕਿਹਾ ਕਿ ਪਾਰਟੀ ਦੱਸੇਗੀ ਕਿ ਕਿਵੇਂ ਸਰਕਾਰ ਨੇ ਬਿਜਲੀ ਸਬਸਿਡੀ ਵਾਪਸ ਲੈ ਕੇ, ਪੈਟਰੋਲ ਅਤੇ ਡੀਜ਼ਲ ’ਤੇ ਵਾਰ-ਵਾਰ ਵੈਟ ਵਧਾ ਕੇ, ਬੱਸ ਕਿਰਾਏ 23 ਪੈਸੇ ਪ੍ਰਤੀ ਕਿਲੋਮੀਟਰ ਵਧਾ ਕੇ ਤੇ ਵਾਹਨਾਂ ’ਤੇ ਟੈਕਸ ਤੇ ਜ਼ਮੀਨ ਦੀਆਂ ਰਜਿਸਟਰੀਆਂ ਦੀਆਂ ਫੀਸਾਂ ਵਿਚ ਵਾਧਾ ਕਰ ਕੇ ਲੋਕ ਵਿਰੋਧੀ ਫੈਸਲੇ ਲਏ ਹਨ । ਸਰਦਾਰ ਭੂੰਦੜ ਨੇ ਦੱਸਿਆ ਕਿ ਭਗਵੰਤ ਮਾਨ ਦੀ ਲੀਡਰਸ਼ਿਪ ਹੇਠ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ ਅਤੇ ਗੈਂਗਸਟਰ ਸੂਬੇ ਨੂੰ ਚਲਾ ਰਹੇ ਹਨ ਜਿਸ ਦੌਰਾਨ ਡਕੈਤੀਆਂ, ਲੁੱਟਾਂ ਖੋਹਾਂ, ਫਿਰੌਤੀਆਂ ਤੇ ਕਤਲ ਰੋਜ਼ ਦਾ ਹੀ ਕੰਮ ਹੋ ਗਿਆ ਹੈ। ਉਹਨਾਂ ਕਿਹਾ ਕਿ ਇਸ ਕਾਰਣ ਸੂਬੇ ਵਿਚ ਉਦਯੋਗ ਹਿਜ਼ਰਤ ਕਰ ਰਹੇ ਹਨ । ਉਹਨਾਂ ਕਿਹਾ ਕਿ ਅਕਾਲੀ ਦਲ ਭਗਵੰਤ ਮਾਨ ਸਰਕਾਰ ਨੂੰ ਬੇਨਕਾਬ ਕਰੇਗਾ ਕਿ ਕਿਵੇਂ ਇਹ ਕਿਸਾਨਾਂ,ਵਪਾਰੀਆਂ, ਮਜ਼ਦੂਰਾਂ, ਆਮ ਆਦਮੀ ਤੇ ਸਮਾਜ ਦੇ ਹੋਰ ਵਰਗਾਂ ਦੇ ਖਿਲਾਫ ਕੰਮ ਕਰ ਰਹੀ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.