post

Jasbeer Singh

(Chief Editor)

Patiala News

ਅਕਾਲੀ ਦਲ ਸੁਤੰਤਰ ਵੱਲੋ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਦਾ ਪੁਤਲਾ ਸਾੜ ਕੇ ਕੀਤਾ ਗਿਆ ਰੋਸ਼ ਪ੍ਰਦਰਸ਼ਨ

post-img

ਅਕਾਲੀ ਦਲ ਸੁਤੰਤਰ ਵੱਲੋ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਦਾ ਪੁਤਲਾ ਸਾੜ ਕੇ ਕੀਤਾ ਗਿਆ ਰੋਸ਼ ਪ੍ਰਦਰਸ਼ਨ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਸਿੱਖ ਭਾਈਚਾਰੇ ਖਿਲਾਫ ਬੇਲੋੜੀਆਂ ਟਿੱਪਣੀਆਂ ਕਰਨਾ ਨਿੰਦਣਯੋਗ : ਪਰਮਜੀਤ ਸਿੰਘ ਸਹੋਲੀ ਨਾਭਾ : ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ ਹੇਠ ਪਟਿਆਲਾ ਗੇਟ ਵਿਖੇ ਸੰਤ ਭਿੰਡਰਾਂਵਾਲਿਆਂ ਤੇ ਸਿੱਖਾਂ ਖਿਲਾਫ ਬੇਲੋੜੀ ਟਿੱਪਣੀ ਕਰਨ ਤੇ ਭਾਜਪਾ ਪਾਰਟੀ ਦੀ ਮੈਂਬਰ ਪਾਰਲੀਮੈਂਟ ਅਤੇ ਅਦਾਕਾਰਾ ਕੰਗਨਾ ਰਣੌਤ' ਦਾ ਪੁਤਲਾ ਸਾੜ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਉਪਰੰਤ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੀ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਜੋ ਇੱਕ ਅਦਾਕਾਰਾ ਵੀ ਹੈ। ਉਸ ਵੱਲੋਂ ਲਗਾਤਾਰ ਗੱਲ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਉਸ ਨੂੰ ਨਸੀਹਤ ਦਿੰਦੇ ਹੋਏ ਉਸ ਦਾ ਪੁਤਲਾ ਫੂਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪਿਛਲੇ ਦਿਨੀ ਕਿਹਾ ਕਿ ਕੰਗਨਾ ਰਣੌਤ ਨੂੰ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਸਿੱਖ ਭਾਈਚਾਰੇ ਖਿਲਾਫ ਬੇਲੋੜੀਆਂ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਨਾਲ ਭਾਜਪਾ ਪਾਰਟੀ ਦਾ ਅਕਸ ਖਰਾਬ ਹੁੰਦਾ ਹੈ। ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਪਾਰਟੀ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ ਐਮਰਜੈਂਸੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਇਸ ਦੇ ਟ੍ਰੇਲਰ 'ਤੇ ਸਿੱਖਾਂ ਵਲੋ ਇਤਰਾਜ਼ ਜਤਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਸਿੱਖ ਕੌਮ ਵਿੱਚ ਬਹੁਤ ਉੱਚਾ ਸਥਾਨ ਹੈ। ਜੋ ਅਕਾਲ ਤਖਤ ਵੱਲੋਂ ਉਹਨਾਂ ਨੂੰ ਸ਼ਹੀਦ ਐਲਾਨਿਆ ਗਿਆ ਸੀ। ਉਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਧਾਮੀ ਅਤੇ ਅਕਾਲ ਤਖਤ ਦੇ ਜਥੇਦਾਰ ਤੋਂ ਮੰਗ ਕਰਦੇ ਹਾਂ ਕਿ ਹਰ ਗੁਰੂ ਘਰ ਦੇ ਅੰਦਰ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਜੀ ਦੀ ਫੋਟੋ ਲਗਾਈ ਜਾਵੇ। ਇਸ ਮੌਕੇ ਹਰਬੰਸ ਸਿੰਘ ਖੱਟੜਾ, ਸੁਰਜੀਤ ਸਿੰਘ ਬਾਬਲਪੁਰ, ਵੇਦ ਚੰਦ ਮਡੋੜ, ਅਮਰ ਸਿੰਘ ਅਮਰ, ਹੈਪੀ ਸੁੱਖੇਵਾਲ, ਅਮਰੀਕ ਸਿੰਘ, ਪਰਮਜੀਤ ਸਿੰਘ ਨਾਭਾ, ਬਿੰਦਾ ਵਿਰਕ, ਹਰਦੀਸ ਸਿੰਘ ਸਹੋਲੀ, ਜੀਤ ਸਿੰਘ ਸਹੋਲੀ, ਰਘਵੀਰ ਸਿੰਘ ਨੋਹਰਾ, ਭੁਪਿੰਦਰ ਸਿੰਘ ਗਲਵੱਟੀ, ਜਗਰੂਪ ਸਿੰਘ ਬੋੜਾ, ਰਾਜਾ ਨਾਭਾ, ਜਰਨੈਲ ਸਿੰਘ ਹਿਆਣਾ, ਮੀਤਾ ਸਹੌਲੀ ਆਦਿ ਹਾਜ਼ਰ ਸਨ।

Related Post