ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਗ੍ਰਿਫ਼ਤਾਰ ਚੰਡੀਗੜ੍ਹ, 17 ਨਵੰਬਰ 2025 : ਸ਼ੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰ ਅਤੇ ਬੀਬੀ ਕੰਚਨਪ੍ਰੀਤ ਕੌਰ ਨੇ ਪੰਜਾਬ ਪੁਲਸ ਵਲੋਂ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਸ ਵਲੋਂ ਅਕਾਲੀ ਦਲ ਦੇ ਆਗੂ ਨਛੱਤਰ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਕੀ ਕੇਸ ਦਰਜ ਕਰਨ ਦੀ ਕੀਤੀ ਜਾ ਰਹੀ ਹੈ ਤਿਆਰੀ ਭਰੋਸੇਯੋਗ ਸੂਤਰਾਂ ਤੋ਼ ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਜੋ ਪੰਜਾਬ ਪੁਲਸ ਵਲੋਂ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ (ਸਾਬਕਾ ਚੇਅਰਮੈਨ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਖਿਲਾਫ ਥਾਣਾ ਝਬਾਲ ਦੀ ਪੁਲਸ ਵਲੋਂ ਪਿੰਡ ਪੱਧਰੀ ਕਲਾਂ ’ਚ ਹਥਿਆਰਾਂ ਨਾਲ ਲੈੱਸ ਹੋ ਕੇ ਵੋਟਰਾਂ ਨੂੰ ਡਰਾ ਧਮਕਾ ਕੇ ਵੋਟਾਂ ਦੀ ਖਰੀਦੋ ਫਰੋਖਤ ਕਰਨ ਦੇ ਸਬੰਧ `ਚ ਕੇਸ ਦਰਜ ਕੀਤਾ ਜਾਣਾ ਦੱਸਿਆ ਜਾ ਰਿਹਾ ਹੈ। ਪੁਲਸ ਨੇ ਸ਼ੇਖ ਸਮੇਤ ਕੀਤਾ ਹੈ ਦਰਜਨਾਂ ਅਕਾਲੀਆਂ ਨੂੰ ਗ੍ਰਿ਼ਫਤਾਰ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਸਾਂਝੀਆਂ ਕੀਤੀਆਂ ਗਈਆਂ ਪੋਸਟਾਂ ਦੌਰਾਨ ਦਾਅਵਾ ਕੀਤਾ ਗਿਆ ਹੈ ਕਿ ਪੁਲਸ ਵਲੋਂ ਗੁਰਸੇਵਕ ਸਿੰਘ ਸ਼ੇਖ ਸਮੇਤ ਦਰਜਨਾਂ ਅਕਾਲੀ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।ਇਥੇ ਹੀ ਬਸ ਨਹੀਂ ਅਕਾਲੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਅਨੁਸਾਰ ਗੁਰਸੇਵਕ ਸਿੰਘ ਨੂੰ ਝਬਾਲ ਪੁਲਸ ਦੁਪਹਿਰ ਸਮੇਂ ਲੈ ਕੇ ਗਈ ਸੀ। ਪੁਲਸ ਦੀ ਅਜਿਹੀਆਂ ਕਾਰਵਾਈਆਂ ਦੀ ਅਕਾਲੀ ਦਲ ਨੇ ਜ਼ਬਰਦਸਤ ਨਿਖੇਧੀ ਕੀਤੀ ।
