post

Jasbeer Singh

(Chief Editor)

Punjab

ਅਕਾਲੀ ਮਹਿਲਾ ਆਗੂ ਨੇ ਕੀਤੀ ਆਮ ਆਦਮੀ ਪਾਰਟੀ ਜੁਆਇਨ

post-img

ਅਕਾਲੀ ਮਹਿਲਾ ਆਗੂ ਨੇ ਕੀਤੀ ਆਮ ਆਦਮੀ ਪਾਰਟੀ ਜੁਆਇਨ ਬਠਿੰਡਾ, 27 ਦਸੰਬਰ 2025 : ਬਠਿੰਡਾ ਤੋਂ ਅਕਾਲੀ ਦਲ ਦੀ ਵਾਰਡ ਨੰ 45 ਦੀ ਪ੍ਰਧਾਨ ਅਮਰਜੀਤ ਕੌਰ ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਦਾ ਪੱਲਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਰਲੇਵਾਂ ਕਰ ਲਿਆ ਹੈ। ਮਹਿਲਾ ਆਗੂ ਦੀ ਆਪ ਵਿਚ ਜੁਆਇਨਿੰਗ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਉਨ੍ਹਾਂ ਨੂੰ ਪਾਰਟੀ ਦਾ ਝੰਡਾ ਪਹਿਨਾ ਕੇ ਰਸਮੀ ਤੌਰ `ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਮੇਅਰ ਵਲੋਂ ਬਠਿੰਡਾ ਦੇ ਵਿਕਾਸ ਲਈ ਕੀਤੇ ਗਏ ਯਤਨਾਂ ਨੇ ਕੀਤਾ ਪ੍ਰਭਾਵਿਤ : ਅਮਰਜੀਤ ਕੌਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ ਬੀਬਾ ਅਮਰਜੀਤ ਕੌਰ ਨੇ ਕਿਹਾ ਕਿ ਉਹ ਲਗਭਗ 20 ਸਾਲਾਂ ਤੱਕ ਮਹਿਲਾ ਅਕਾਲੀ ਦਲ ਦੇ ਵਾਰਡ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ ਪਰ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਪਿਛਲੇ ਦਸ ਮਹੀਨਿਆਂ ਵਿੱਚ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਕੀਤੇ ਗਏ ਯਤਨਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਵਿਕਾਸ ਪ੍ਰੋਜੈਕਟਾਂ, ਸਫਾਈ ਵਿੱਚ ਸੁਧਾਰ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਜਨਤਕ ਸਮੱਸਿਆਵਾਂ ਦੇ ਤੁਰੰਤ ਹੱਲ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਆਪ ਦੀਆਂ ਨੀਤੀਆਂ ਤੇ ਲੋਕ ਭਲਾਈ ਕਾਰਜਾਂ ਨੇ ਕੀਤਾ ਹੈ ਜਨਤਾ ਵਿਚ ਸਕਾਰਾਤਮਕ ਮਾਹੌਲ ਪੈਦਾ ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਨੇ ਜਨਤਾ ਵਿੱਚ ਇੱਕ ਸਕਾਰਾਤਮਕ ਮਾਹੌਲ ਪੈਦਾ ਕੀਤਾ ਹੈ ਅਤੇ ਉਹ ਹੁਣ ਇਸ ਤਬਦੀਲੀ ਦਾ ਹਿੱਸਾ ਬਣਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਇਸ ਮੌਕੇ ਕੌਂਸਲਰ ਰਤਨ ਰਾਹੀ, ਜਗਪਾਲ ਸਿੰਘ ਗੋਰਾ ਸਿੱਧੂ ਅਤੇ ਸ੍ਰੀ ਯਾਦਵਿੰਦਰ ਸਿੰਘ ਮਾਨ ਸਮੇਤ ਕਈ ਪਾਰਟੀ ਵਰਕਰ ਮੌਜੂਦ ਸਨ। ਆਪ ਸਰਕਾਰ ਕਰ ਰਹੀ ਹੈ ਪੰਜਾਬ ਨੂੰ ਸਮੱਸਿਆ ਤੇ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਸਮੱਸਿਆ-ਮੁਕਤ ਅਤੇ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਠਿੰਡਾ ਨੂੰ ਇੱਕ ਖੁਸ਼ਹਾਲ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਵੱਖ-ਵੱਖ ਯੋਜਨਾਵਾਂ `ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ, ਅਤੇ ਨੇੜਲੇ ਭਵਿੱਖ ਵਿੱਚ ਬਠਿੰਡਾ ਨੂੰ ਨਾ ਸਿਰਫ਼ ਪੰਜਾਬ ਸਗੋਂ ਦੇਸ਼ ਦੇ ਆਦਰਸ਼ ਸ਼ਹਿਰਾਂ ਵਿੱਚ ਗਿਣਿਆ ਜਾਵੇਗਾ।

Related Post

Instagram