post

Admin

(Chief Editor)

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਸਾਰੇ ਕਰੀਬ 27 ਮੁਲਜ਼ਮਾਂ ਨੇ ਵੀਡੀਓ ਕਾਨਫ

post-img

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਸਾਰੇ ਕਰੀਬ 27 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਸਾਰੇ ਕਰੀਬ 27 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸ ਦੌਰਾਨ ਇਕ ਗਵਾਹ ਨੇ ਮਾਣਯੋਗ ਅਦਾਲਤ ਵਿਚ ਆਪਣੇ ਬਿਆਨ ਵੀ ਦਰਜ ਕਰਵਾਏ। ਜਿਸ ਦੇ ਬਾਕੀ ਬਿਆਨ ਅਦਾਲਤ ਵਿਚ 30 ਅਗਸਤ ਨੂੰ ਦਰਜ ਕੀਤੇ ਜਾਣਗੇ।ਜਿ਼ਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਰਾਜਨੀਤਿਕ ਆਗੂਆਂ ਵਲੋਂ ਦੇਸ਼ ਦੀ$;ਲੋਕ ਸਭਾ ਵਿਚ ਮੁੱਦਾ ਚੁੱਕਣ ਤੋਂ ਬਾਅਦ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰੀ ਸਿਸਟਮ ਅਤੇ ਸਰਕਾਰਾਂ ਦੀ ਕਾਰਗੁਜਾਰੀ ਨੂੰ ਜ਼ਿੰਮੇਵਾਰ ਠਹਿਰਾਇਆ ਪਰ ਉਨ੍ਹਾਂ ਨਾਲ ਇਹ ਵੀ ਕਿਹਾ ਹੈ ਕਿ ਮਾਣਯੋਗ ਅਦਾਲਤ ਵਲੋਂ ਉਨ੍ਹਾਂ ਨੂੰ ਇਨਸਾਫ ਮਿਲਣ ਦੀ ਉਮੀਦ ਜਾਗੀ ਹੈ।

Related Post

Instagram