post

Jasbeer Singh

(Chief Editor)

Patiala News

ਆਪ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਹਰੇਕ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ : ਚੇਅਰਮ

post-img

ਆਪ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਹਰੇਕ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ : ਚੇਅਰਮੈਨ ਜੱਸੀ ਸੋਹੀਆਂ ਵਾਲਾ ਨਾਭਾ : ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਪੁਰਾਣੀਆਂ ਸਿਆਸੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਦਰਕਿਨਾਰ ਕਰਕੇ ਆਮ ਆਦਮੀ ਪਾਰਟੀ ਤੇ ਕਈ ਆਸਾ ਉਮੀਦਾਂ ਅਤੇ ਬਦਲਾਅ ਦੀ ਆਸ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਸੀ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਦੇ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਚੋਣਵੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰੇਕ ਪਿੰਡ, ਸਹਿਰ ਨੂੰ ਵਿਕਾਸ ਪੱਖੋਂ ਬੁਲੰਦੀਆਂ ਤੇ ਪਹੁੰਚਾਉਣ ਲਈ ਅਤੇ ਸੂਬੇ ਦੇ ਲੋਕਾਂ ਦੀਆਂ ਹਰ ਤਰਾਂ ਦੀਆਂ ਬੁਨਿਆਦੀ ਸਹੂਲਤਾਂ ਲੋੜਾਂ ਪੂਰੀਆਂ ਕਰਨ ਲਈ ਵੱਖ ਵੱਖ ਯੋਜਨਾਵਾਂ, ਸਹੂਲਤਾਂ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੋਕੇ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਊਸ਼ਾ ਮੱਗੋ ਜੀ ਦੇ ਸਪੁੱਤਰ ਸੰਜੇ ਮੱਗੋ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਚੇਅਰਮੈਨ ਜੱਸੀ ਸੋਹੀਆਂ ਵਾਲਾ ਜ਼ਿਲ੍ਹਾ ਪਟਿਆਲਾ ਦਿਨ ਰਾਤ ਲੋਕਾਂ ਦੀ ਸੇਵਾ ਚ ਹਾਜਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਜੱਸੀ ਸੋਹੀਆਂ ਵਾਲਾ ਵੱਲੋ ਹਲਕੇ ਦੇ ਨਾਲ ਨਾਲ ਜਿਲ੍ਹਾ ਪਟਿਆਲਾ ਦੇ ਤਕਰੀਬਨ ਪਿੰਡਾਂ ਵਿੱਚ ਹੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਪਿੰਡਾਂ ਨੂੰ ਸਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Related Post