post

Jasbeer Singh

(Chief Editor)

Punjab

ਪੰਜਾਬ ਦੇ ਪਾਣੀਆਂ ਦੇ ਮੁੱਦੇ `ਤੇ ਸਰਬ-ਪਾਰਟੀ ਮੀਟਿੰਗ ਵਿਚ ਪਹੁੰਚੀਆਂ ਸਮੁੱਚੀਆਂ ਵਿਰੋਧੀ ਪਾਰਟੀਆਂ

post-img

ਪੰਜਾਬ ਦੇ ਪਾਣੀਆਂ ਦੇ ਮੁੱਦੇ `ਤੇ ਸਰਬ-ਪਾਰਟੀ ਮੀਟਿੰਗ ਵਿਚ ਪਹੁੰਚੀਆਂ ਸਮੁੱਚੀਆਂ ਵਿਰੋਧੀ ਪਾਰਟੀਆਂ ਚੰਡੀਗੜ੍ਹ, 2 ਮਈ 2025 : ਪੰਜਾਬ ਦੇ 8500 ਕਿਊਸਿਕ ਪਾਣੀ ਨੂੰ ਹਰਿਆਣਾ ਨੂੰ ਦਿੱਤੇ ਜਾਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੇ ਵਿਰੋਧ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿਚ ਸਮੁੱਚੀਆਂ ਵਿਰੋਧੀ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ ਹੈ।ਦੱਸਣਯੋਗ ਹੈ ਕਿ ਮੀਟਿੰਗ ਦਾ ਮੁੱਖ ਉਦੇਸ਼ ਜਿਥੇ ਹਰਿਆਣਾ ਨੂੰ ਪੰਜਾਬ ਦੇ ਹਿੱਸੇ ਦਾ ਪਾਣੀ ਦੇਣ ਤੋਂ ਰੋਕਿਆ ਜਾਣਾ ਹੈ ਉਥੇ ਦੂਸਰੇ ਪਾਸੇ ਪਾਣੀ ਦੇਣ ਤੋਂ ਰੋਕਣ ਲਈ ਇਕ ਸਾਂਝਾ ਮੋਰਚਾ ਵੀ ਤਿਆਰ ਕੀਤਾ ਜਾਣਾ ਹੈ। ਸਰਬ ਪਾਰਟੀ ਮੀਟਿੰਗ ਵਿਚ ਮੌਜੂਦਾ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਨੁਮਾਇੰਦਗੀ ਜਿਥੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕੀਤੀ ਜਾ ਰਹੀ ਹੈ, ਉਥੇ `ਆਪ` ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਕਰ ਰਹੇ ਹਨ। ਇਸਦੇ ਨਾਲ ਹੀ ਸਮੁੱਚੀਆਂ ਵਿਰੋਧੀਆਂ ਪਾਰਟੀਆਂ ਦੀ ਗੱਲ ਕੀਤੀ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ ਤੋਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ, ਕਾਂਗਰਸ ਵਲੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਰਾਣਾ ਕੇ. ਪੀ. ਸਿੰਘ, ਜਦੋਂ ਕਿ ਭਾਜਪਾ ਵੱਲੋਂ ਸੁਨੀਲ ਜਾਖੜ ਅਤੇ ਮਨੋਰੰਜਨ ਕਾਲੀਆ ਤੇ ਬਹੁਜਨ ਸਮਾਜ ਪਾਰਟੀ ਵਲੋਂ ਡਾ. ਨਛੱਤਰ ਪਾਲ ਸਿੰਘ ਨੁਮਾਇੰਦਗੀ ਕਰ ਰਹੇ ਹਨ ।ਇਥੇ ਹੀ ਬਸ ਨਹੀਂ ਸਰਕਾਰ ਵਲੋਂ ਸੋਮਵਾਰ ਨੂੰ ਇਸ ਮੁੱਦੇ ਦੇ ਇਕ ਵਿਸ਼ੇਸ਼ ਸੈਸ਼ਨ ਵੀ ਸੱਦਿਆ ਗਿਆ ਹੈ।

Related Post